16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੇਤੂ ਕਾਂਗਰਸੀ ਉਮੀਦਵਾਰਾਂ ਨੂੰ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 20-12-2025
ਰਾਏਕੋਟ, 19 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ 3 ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ, ਪੱਖੋਵਾਲ ਤੇ ਸੁਧਾਰ ਅਤੇ ਬਲਾਕ ਸੰਮਤੀ ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਵੋਟਾਂ ਦੀ ਵੱਡੀ ਲੀਡ ਪ੍ਰਾਪਤ ਕਰਕੇ ਧਮਾਕੇਦਾਰ ਜਿੱਤਾਂ ਦਰਜ ਕੀਤੀਆਂ ਹਨ | ਕਾਂਗਰਸ ਪਾਰਟੀ ਦੀ ਇਸ ਸ਼ਾਨਦਾਰ ਜਿੱਤ 'ਤੇ ਅੱਜ ਪਿੰਡ ਗੋਂਦਵਾਲ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਜੇਤੂ ਕਾਂਗਰਸੀ ਉਮੀਦਵਾਰ ਸਤਵੰਤ ਸਿੰਘ ਸੁਧਾਰ ਅਤੇ ਬਲਾਕ ਸੰਮਤੀ ਜ਼ੋਨ ਗੋਂਦਵਾਲ ਤੋਂ ਜੇਤੂ ਕਾਂਗਰਸੀ ਉਮੀਦਵਾਰ ਵਰਿੰਦਰਪਾਲ ਕੌਰ ਬਰ੍ਹਮੀ ਦਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਨਿੱਘਾ ਮਾਣ-ਸਨਮਾਨ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਰਾਏਕੋਟ ਦੇ ਵੋਟਰਾਂ ਨੇ ਕਾਂਗਰਸੀ ਪਾਰਟੀ ਦੇ ਹੱਕ 'ਚ ਜੋ ਵੱਡਾ ਫ਼ਤਵਾ ਦਿੱਤਾ ਹੈ, ਪਾਰਟੀ ਇਸ ਬਦਲੇ ਸਦਾ ਵੋਟਰਾਂ ਦੀ ਰਿਣੀਂ ਰਹੇਗੀ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸੱਤ੍ਹਾਧਾਰੀ ਧਿਰ ਦੀਆਂ ਆਪਹੁਦਰੀਆਂ ਤੇ ਧੱਕੇਸ਼ਾਹੀਆਂ ਤੋਂ ਅੱਕ ਚੁੱਕੇ ਹਨ, ਜਿਸ ਤੋਂ ਖਫ਼ਾ ਹੋਏ ਲੋਕਾਂ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਭੁਗਤਾ ਕਰਕੇ ਪਾਰਟੀ ਨੂੰ ਮਾਣ ਬਖ਼ਸ਼ਿਆ ਹੈ | ਉਨ੍ਹਾਂ ਆਖਿਆ ਕਿ ਇੰਨ੍ਹਾਂ ਚੋਣਾਂ ਦੌਰਾਨ ਕਾਂਗਰਸ ਵਲੋਂ ਵੋਟਰਾਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਜਲਦ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਿਆ ਜਾਵੇਗਾ | ਇਸ ਸਮੇਂ ਜੇਤੂ ਉਮੀਦਵਾਰ ਸਤਵੰਤ ਸਿੰਘ ਸੁਧਾਰ ਤੇ ਵਰਿੰਦਰਪਾਲ ਕੌਰ ਬਰ੍ਹਮੀ ਨੇ ਸਮੂਹ ਵੋਟਰਾਂ ਤੇ ਸਪੋਰਟਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੀ ਬਿਹਤਰੀ ਲਈ ਯਤਨ ਕੀਤੇ ਜਾਣਗੇ | ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਲਈ ਪਿੰਡ ਗੋਂਦਵਾਲ ਤੋਂ ਕਾਂਗਰਸੀ ਉਮੀਦਵਾਰ ਨੂੰ 502 ਵੋਟਾਂ ਅਤੇ ਬਲਾਕ ਸੰਮਤੀ ਉਮੀਦਵਾਰ ਨੂੰ ਗੋਂਦਵਾਲ ਤੋਂ 484 ਵੋਟਾਂ ਨਾਲ ਵੱਡੀ ਲੀਡ ਪ੍ਰਾਪਤ ਹੋਈ, ਜੋ ਉਨ੍ਹਾਂ ਦੀ ਜਿੱਤ ਵਿਚ ਬੜੀ ਮਹੱਤਵਪੂਰਨ ਸਾਬਿਤ ਹੋਈ ਹੈ | ਇਸ ਮੌਕੇ ਮਨਦੀਪ ਸਿੰਘ ਸੋਨੀ ਬਰ੍ਹਮੀ, ਸੂਬੇਦਾਰ ਜਗਜੀਤ ਸਿੰਘ ਸਿੱਧੂ, ਸਰਪੰਚ ਬਲਦੇਵ ਸਿੰਘ ਖ਼ਾਲਸਾ ਗੋਂਦਵਾਲ, ਮੋਹਣ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸਰਦੂਲ ਸਿੰਘ ਪ੍ਰਧਾਨ ਗੁਰਦੁਆਰਾ ਬਾਬੇ ਸ਼ਹੀਦਾਂ ਕਮੇਟੀ, ਕੈਪਟਨ ਅਮਰ ਸਿੰਘ, ਸੁਰੈਣਜੀਤ ਸਿੰਘ, ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਪਰਮਿੰਦਰ ਕੌਰ ਸਾਬਕਾ ਮੈਂਬਰ ਬਲਾਕ ਸੰਮਤੀ, ਸੋਹਣ ਸਿੰਘ ਪਟਵਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਪੰਚ ਲਖਵੀਰ ਸਿੰਘ, ਪੰਚ ਦਵਿੰਦਰ ਸਿੰਘ, ਸਾਬਕਾ ਪੰਚ ਬਲਜਿੰਦਰ ਕੌਰ, ਪੰਚ ਜਗਜੀਤ ਸਿੰਘ, ਪੰਚ ਜਗਦੀਪ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਹਰਜੀਤ ਕੌਰ, ਪੰਚ ਦਲਜੀਤ ਕੌਰ, ਪੰਚ ਅਰਸ਼ਦੀਪ ਕੌਰ, ਵਰਿੰਦਰ ਕੌਰ ਤੂਰ, ਨੰਬਰਦਾਰ ਚਤਰ ਸਿੰਘ, ਨੰਬਰਦਾਰ ਜਸਪਾਲ ਸਿੰਘ, ਨੰਬਰਦਾਰ ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਗੋਰਾ, ਬਲਜਿੰਦਰ ਸਿੰਘ ਤੂਰ, ਗਿਆਨੀ ਸੁਖਵਿੰਦਰ ਸਿੰਘ, ਖ਼ਜ਼ਾਨਚੀ ਹਰਪ੍ਰੀਤ ਸਿੰਘ ਤੂਰ, ਜਰਨੈਲ ਸਿੰਘ ਤੱਤਲਾ, ਸੁਰਜੀਤ ਸਿੰਘ ਤੱਤਲਾ, ਬਲਜਿੰਦਰ ਸਿੰਘ ਖੰਗੂੜਾ, ਸਾਬਕਾ ਸਰਪੰਚ ਪਰਮਜੀਤ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਫੌਜੀ ਜਸਪਾਲ ਸਿੰਘ, ਚੌਂਕੀਦਾਰ ਹਰਦੇਵ ਸਿੰਘ, ਮੈਨੇਜਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਧੜੇ ਦੀ ਸ਼ਾਨਦਾਰ ਜਿੱਤ ਨੇ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕੀਤੇ-ਹਰਬੀਰ ਇਯਾਲੀ ਅਗਲੀ ਖ਼ਬਰ ਬੀਬੀ ਅਮਰਜੀਤ ਕੌਰ ਹਾਂਸ ਕਲਾਂ ਨੇ ਕੀਤੀ ਜਿੱਤ ਪ੍ਰਾਪਤ
Ad Position 24