ਰਾਏਕੋਟ, 19 ਦਸੰਬਰ (ਸੁਸ਼ੀਲ)-ਸਥਾਨਕ ਸੰਤ ਨਿਰੰਕਾਰੀ ਮਿਸ਼ਨ ਰਾਏਕੋਟ ਦੇ ਸਹਿਯੋਗ ਨਾਲ ਪੰਜਾਬ ਆਈ ਹਸਪਤਾਲ ਰਾਏਕੋਟ ਵਲੋਂ 20 ਦਸੰਬਰ ਦਿਨ ਸ਼ਨੀਵਾਰ ਨੂੰ ਸੰਤ ਨਿਰੰਕਾਰੀ ਭਵਨ ਬਰਨਾਲਾ ਰੋਡ ਰਾਏਕੋਟ ਵਿਖੇ ਅੱਖਾਂ ਦਾ ਇਕ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਅਵਤਾਰ ਸਿੰਘ ਨੇ ਦੱਸਿਆ ਕਿ 20 ਦਸੰਬਰ ਨੂੰ ਇਹ ਕੈਂਪ ਸਵੇਰੇ 8:40 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤੱਕ ਚੱਲੇਗਾ | ਜਿਸ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ |