ਗੁਰੂਸਰ ਸੁਧਾਰ, 19 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਬਲਾਕ ਸੰਮਤੀ ਜ਼ੋਨ ਅੱਬੂਵਾਲ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਜਿੱਤਣ ਵਾਲੇ ਗੁਰਮੁਖ ਸਿੰਘ ਘੁਮਾਣ ਦਾ ਪਿੰਡ ਵਾਸੀਆਂ ਵਲੋਂ ਪਿੰਡ ਪਹੁੰਚਣ 'ਤੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ | ਗੁਰਮੁਖ ਸਿੰਘ ਘੁਮਾਣ ਨੇ ਇਸ ਮੌਕੇ ਜਿਥੇ ਪਿੰਡ ਅੱਬੂਵਾਲ, ਘੁਮਾਣ, ਬੁਢੇਲ ਤੇ ਹਿੱਸੋਵਾਲ ਦੇ ਵੋਟਰਾਂ ਦਾ ਧੰਨਵਾਦ ਕੀਤਾ ਉਥੇ ਵਿਸ਼ਵਾਸ਼ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉੱਤਰਨਗੇ | ਸਰਪੰਚ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਰਹੇ ਉੱਦਮੀ ਤੇ ਨੌਜਵਾਨ ਆਗੂ ਗੁਰਮੁਖ ਸਿੰਘ ਘੂਮਾਣ 'ਤੇ ਸਮੂਹ ਪਿੰਡ ਵਾਸੀਆਂ ਨੂੰ ਮਾਣ ਹੈ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਘੁਮਾਣ, ਸਰਪੰਚ ਬਲਜੀਤ ਸਿੰਘ ਬੁਢੇਲ, ਸਰਪੰਚ ਜਸਵੀਰ ਸਿੰਘ ਅੱਬੂਵਾਲ, ਨੰਬਰਦਾਰ ਜਸਵਿੰਦਰ ਜੱਸਾ, ਸਵਰਨ ਸਿੰਘ ਮੋਹਣਾ, ਪੰਚ ਕੇਵਲ ਸਿੰਘ, ਪੰਚ ਜਗਦੇਵ ਸਿੰਘ, ਪੰਚ ਰਵਿੰਦਰ ਸਿੰਘ, ਪੰਚ ਗੁਰਮੀਤ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਹਰਪ੍ਰੀਤ ਕੌਰ ਘੁਮਾਣ, ਪੰਚ ਭੁਪਿੰਦਰਪਾਲ ਸਿੰਘ ਲਾਂਬਾ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ |