16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਗੁਰਮੀਤ ਸਿੰਘ ਵਲੋਂ ਭੂੰਦੜੀ ਜ਼ੋਨ ਦੇ ਵੋਟਰਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 20-12-2025
ਭੂੰਦੜੀ, 19 ਦਸੰਬਰ (ਕੁਲਦੀਪ ਸਿੰਘ ਮਾਨ)-ਬਲਾਕ ਸੰਮਤੀ ਜ਼ੋਨ ਭੂੰਦੜੀ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਪਾਲ ਕੌਰ ਪਤਨੀ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ ਜ਼ੋਨ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਗੁਰਮੀਤ ਸਿੰਘ ਨੇ ਕਿਹਾ ਕਿ ਭਾਵੇਂ ਇਸ ਵਾਰ ਸੀਟ ਜਿੱਤ ਨਹੀਂ ਸਕੇ, ਪਰ ਵੋਟਰਾਂ ਦੇ ਪਿਆਰ ਅਤੇ ਸਹਿਯੋਗ ਨਾਲ ਵਿਰੋਧੀ ਉਮੀਦਵਾਰ ਨੂੰ ਕੜੀ ਟੱਕਰ ਦਿੱਤੀ ਗਈ | ਚੋਣ ਨਤੀਜਿਆਂ ਤੋਂ ਬਾਅਦ ਕਾਂਗਰਸੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਜੋ ਘਾਟਾਂ ਰਹਿ ਗਈਆਂ ਹਨ, ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ | ਅਗਲੀ ਚੋਣ ਵਿਚ ਪੂਰੀ ਤਾਕਤ ਨਾਲ ਮੈਦਾਨ ਵਿਚ ਉੱਤਰ ਕੇ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈ ਜਾਵੇਗੀ | ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਪ੍ਰਧਾਨ ਪ੍ਰੇਮ ਸਿੰਘ ਸੇਖੋਂ ਸਮੇਤ ਸਾਰੇ ਕਾਂਗਰਸੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਗਿਆ, ਜਿੰਨ੍ਹਾਂ ਨੇ ਚੋਣ ਮੁਹਿੰਮ ਦੌਰਾਨ ਪੂਰੇ ਜੋਸ਼ ਅਤੇ ਲਗਨ ਨਾਲ ਸਹਿਯੋਗ ਦਿੱਤਾ | ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਪ੍ਰਧਾਨ ਸਤਪਾਲ ਸਿੰਘ, ਸੁਖਦੇਵ ਸਿੰਘ ਬੂਰਾ, ਚਮਨ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਸਾਬਕਾ ਪੰਚ ਭਿੰਦਰ ਸਿੰਘ, ਸੂਬੇਦਾਰ ਕਾਲਾ ਸਿੰਘ, ਬਾਬਾ ਸੁੱਚਾ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਭਾ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਤੋਂ ਆਲਮਗੀਰ ਲਈ ਨਗਰ ਕੀਰਤਨ 21 ਨੂੰ ਅਗਲੀ ਖ਼ਬਰ ਸੰਮਤੀ ਚੋਣ ਜੇਤੂ ਗੁਰਮੁਖ ਘੁਮਾਣ ਦਾ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ
Ad Position 24