ਹਠੂਰ, 19 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਦੀ ਮੱਲ੍ਹਾ ਜ਼ੋਨ ਤੋਂ ਬਲਾਕ ਸੰਮਤੀ ਦੀ ਜੇਤੂ ਰਹੀ ਬੀਬੀ ਅਮਰਜੀਤ ਕੌਰ ਦੇਹੜਕਾ ਪਤਨੀ ਜਥੇਦਾਰ ਸੁਖਦੇਵ ਸਿੰਘ ਖਹਿਰਾ ਦਾ ਅੱਜ ਪਿੰਡ ਦੇਹੜਕਾ ਦੀ ਸਮੁੱਚੀ ਪੰਚਾਇਤ ਅਤੇ ਨਗਰ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਕੇ ਵਧਾਈਆਂ ਦਿੱਤੀਆਂ | ਇਸ ਮੌਕੇ ਨੰਬਰਦਾਰ ਜਸਵੀਰ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਬਲਜੀਤ ਸਿੰਘ ਸਿੱਧੂ ਪੰਚ, ਦਲਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਜਸਵਿੰਦਰ ਸਿੰਘ ਭੱਟੀ ਪੰਚ, ਵੀਰਬਲ ਸਿੰਘ ਗਿੱਲ ਪੰਚ, ਉਰਮਲ ਸਿੰਘ ਸਿੱਧੂ, ਚਮਕੌਰ ਸਿੰਘ ਸਿੱਧੂ, ਗੁਰਮੀਤ ਸਿੰਘ ਸਿੱਧੂ, ਕਰਮਜੀਤ ਸਿੰਘ ਸਿੱਧੂ, ਗੁਰਚਰਨ ਸਿੰਘ ਸਿੱਧੂ ਪੰਚ, ਲਛਮਣ ਸਿੰਘ ਖਹਿਰਾ, ਜਸਵਿੰਦਰ ਸਿੰਘ ਜੱਸਾ ਖਹਿਰਾ ਮੌਜੂਦ ਸਨ | ਨੰਬਰਦਾਰ ਜਸਵੀਰ ਸਿੰਘ ਦੇਹੜਕਾ ਨੇ ਇਸ ਮੌਕੇ ਕਿਹਾ ਕਿ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ ਵਿਚ ਦੇਹੜਕਾ ਪਿੰਡ ਨੇ ਇਕ ਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਵਿਸ਼ਵਾਸ ਪ੍ਰਗਟਾਇਆ ਹੈ | ਇਸ ਤੋਂ ਪਹਿਲਾਂ ਪਿੰਡ ਦੀ ਪੰਚਾਇਤ ਅਤੇ ਸਰਪੰਚੀ ਲਈ ਵੀ ਲੋਕਾਂ ਨੇ ਅਕਾਲੀ ਉਮੀਦਵਾਰਾਂ ਨੂੰ ਸ਼ਾਨਦਾਰ ਢੰਗ ਨਾਲ ਜਿਤਾਇਆ ਸੀ | ਬਲਾਕ ਸੰਮਤੀ ਜੇਤੂ ਬੀਬੀ ਅਮਰਜੀਤ ਕੌਰ ਦੇਹੜਕਾ ਦੇ ਪਤੀ ਜਥੇਦਾਰ ਸੁਖਦੇਵ ਸਿੰਘ ਖਹਿਰਾ ਨੇ ਇਸ ਮੌਕੇ ਸਮੂਹ ਨਗਰ ਵਾਸੀ ਅਤੇ ਆਪਣੇ ਸਹੁਰਾ ਨਗਰ ਮੱਲ੍ਹਾ ਦੇ ਵੋਟਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |