16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 20-12-2025
ਹਠੂਰ, 19 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਰੰਘਰੇਟੇ ਗੁਰ ਕੇ ਬੇਟੇ ਦਾ ਮਾਣ ਹਾਸਲ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਦੇਹੜਕਾ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਪ੍ਰਧਾਨ ਜੋਗਿੰਦਰ ਸਿੰਘ ਤੇ ਜਥੇਦਾਰ ਰਣਜੀਤ ਸਿੰਘ ਰਾਜਾ ਦੀ ਦੇਖ-ਰੇਖ ਨਗਰ ਕੀਰਤਨ ਸਜਾਏ ਗਏ | ਜਿਸ ਵਿਚ ਰਾਗੀ ਭਾਈ ਤਰਸੇਮ ਸਿੰਘ ਕੀਰਤਨ ਕਰ ਰਹੇ ਸਨ | ਫੌਜੀ ਬੈਂਡ, ਸਜਾਏ ਹੋਏ ਘੋੜੇ ਅਤੇ ਝਾਕੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਨਗਰ ਕੀਰਤਨ ਵਿਚ ਕਵੀਸ਼ਰ ਜਥਿਆਂ ਨੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਹਰ ਪੜਾਅ 'ਤੇ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ ਹੁੰਦੀਆਂ ਰਹੀਆਂ ਅਤੇ ਉਨ੍ਹਾਂ ਲਈ ਚਾਹ ਪਾਣੀ ਦੇ ਲੰਗਰ ਲਾਏ ਗਏ | ਸਮੁੱਚੇ ਨਗਰ ਕੀਰਤਨ ਦੌਰਾਨ ਸਟੇਜ਼ ਦੀ ਕਾਰਵਾਈ ਗਿਆਨੀ ਭਜਨ ਸਿੰਘ ਨੇ ਚਲਾਈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਦੇਹੜਕਾ, ਮੁੱਖ ਗ੍ਰੰਥੀ ਭਾਈ ਸੰਦੀਪ ਸਿੰਘ, ਭਾਈ ਬੂਟਾ ਸਿੰਘ ਧਾਲੀਵਾਲ, ਭਾਈ ਚਰਨਜੀਤ ਸਿੰਘ ਸਿੱਧੂ, ਭਾਈ ਸ਼ਿੰਦਾ ਸਿੰਘ, ਭਾਈ ਆਤਮਾ ਸਿੰਘ, ਭਾਈ ਧੰਮੀ ਸਿੰਘ, ਭਾਈ ਨਿਰਮਲ ਸਿੰਘ, ਮੀਤ ਪ੍ਰਧਾਨ ਸੁਖਮੰਦਰ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦਿਆਲ ਸਿੰਘ, ਹਰਬੰਸ ਸਿੰਘ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਸਿੱਧੂ, ਦਲਜੀਤ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਜਥੇਦਾਰ ਅਜਮੇਰ ਸਿੰਘ ਸਿੱਧੂ, ਸੁਖਦੇਵ ਸਿੰਘ ਧਾਲੀਵਾਲ, ਵੀਰਬਲ ਸਿੰਘ ਗਿੱਲ, ਪ੍ਰੀਤਮ ਸਿੰਘ ਖਹਿਰਾ, ਅਸੰਖ ਸਿੰਘ, ਜਥੇਦਾਰ ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਬਿਹਾਰਾ ਸਿੰਘ, ਰਾਮ ਸਿੰਘ, ਜਗਰਾਜ ਸਿੰਘ ਗਾਜ਼ਾ, ਅਜੇ ਸਿੰਘ, ਰਵੀ ਸਿੰਘ, ਸੁੱਖਾ ਸਿੰਘ, ਅਨਮੋਲ ਸਿੰਘ, ਗੁਰਮੁਖ ਸਿੰਘ, ਸੂਬੇਦਾਰ ਰੇਸ਼ਮ ਸਿੰਘ, ਲਵੀ ਸਿੰਘ, ਸੱਤਪਾਲ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਾਰ ਸਾਹਿਬਜ਼ਾਦੇ ਫ਼ਿਲਮ 21 ਨੂੰ ਦਿਖਾਈ ਜਾਵੇਗੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਮੀਤ ਸਿੰਘ ਹਾਂਸ ਤੇ ਸੰਮਤੀ ਮੈਂਬਰਾਂ ਦੀ ਸ਼ਾਨਦਾਰ ਜਿੱਤ ਨੇ ਇਯਾਲੀ ਦਾ ਸਿਆਸੀ ਕੱਦ ਹੋਰ...
Ad Position 24