ਜਗਰਾਉਂ, 19 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਜਗਰਾਉਂ ਹਲਕੇ 'ਚ 'ਆਪ' ਪਾਰਟੀ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਆਪਣੀ ਪਕੜ ਮਜ਼ਬੂਤ ਕੀਤੀ ਹੈ | ਅੱਜ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਆਪਣੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਣੂੰਕੇ ਤੋਂ ਜੇਤੂ ਉਮੀਦਵਾਰ ਬੀਬੀ ਸਹਿਰੀਨ ਕੌਰ ਖ਼ਾਲਸਾ ਪਤਨੀ ਭਾਈ ਗੁਰਜੰਟ ਸਿੰਘ ਖ਼ਾਲਸਾ ਅਤੇ ਬਲਾਕ ਸੰਮਤੀ ਹਠੂਰ ਤੋਂ ਜੇਤੂ ਉਮੀਦਵਾਰ ਪਰਮਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜਗਰਾਉਂ ਹਲਕੇ 'ਚ ਲੋਕਾਂ ਨੇ 'ਆਪ' ਪਾਰਟੀ ਨੂੰ ਦੂਸਰੀਆਂ ਪਾਰਟੀਆਂ ਦੇ ਮੁਕਾਬਲੇ ਵੱਡਾ ਸਮਰਥਨ ਦਿੱਤਾ ਹੈ, ਜਿਸ ਲਈ ਉਹ ਹਲਕੇ ਦੇ ਵੋਟਰਾਂ ਅਤੇ ਸਪੋਟਰਾਂ ਦੇ ਰਿਣੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ 'ਆਪ' ਨੇ 70 ਫ਼ੀਸਦੀ ਸੀਟਾਂ ਜਿੱਤੀਆਂ ਹਨ, ਜੋ ਸਪੱਸ਼ਟ ਕਰਦਾ ਹੈ ਕਿ ਪੰਜਾਬ 'ਚ 'ਆਪ' ਦੇ ਹੱਕ 'ਚ ਲਹਿਰ ਚੱਲ ਰਹੀ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਹੋਰ ਵਧ ਜਾਵੇਗੀ, ਜਿਸ ਨਾਲ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਮੁੜ ਸਰਕਾਰ ਬਣਾਏਗੀ | ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ ਅਤੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਅਤੇ ਦਿੱਤੀਆਂ ਸਹੂਲਤਾਂ 'ਤੇ ਲੋਕਾਂ ਨੇ ਮੋਹਰ ਲਾਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਕਰਕੇ ਲੋਕਾਂ ਦਾ ਪਾਰਟੀ 'ਤੇ ਵਿਸ਼ਵਾਸ ਹੋਰ ਵਧਿਆ ਹੈ | ਇਸ ਮੌਕੇ ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਇਹ ਦੋਵੇਂ ਸੀਟਾਂ ਹਲਕੇ ਦੇ 'ਯੁੱਧ ਨਸ਼ਿਆਂ ਵਿਰੁੱਧ' ਦੇ ਸਰਗਰਮ ਮੈਂਬਰਾਂ ਨੂੰ ਦਿੱਤੀਆਂ ਗਈਆਂ ਸਨ, ਜੋ ਉਨ੍ਹਾਂ ਨੇ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਹਨ | ਉਨ੍ਹਾਂ ਇਸ ਜਿੱਤ ਲਈ ਵਿਧਾਇਕਾ ਬੀਬੀ ਮਾਣੂੰਕੇ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਜੇਤੂ ਉਮੀਦਵਾਰਾਂ ਬੀਬੀ ਸਹਿਰੀਨ ਕੌਰ ਖ਼ਾਲਸਾ ਤੇ ਪਰਮਿੰਦਰ ਸਿੰਘ ਹਠੂਰ ਨੇ ਕਿਹਾ ਕਿ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਧਰਮਿੰਦਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਖੈਹਿਰਾ, ਗੁਰਜੰਟ ਸਿੰਘ ਸਿੱਧੂ, ਜਗਸੀਰ ਸਿੰਘ ਗਾਲਿਬ, ਤਰਸੇਮ ਸਿੰਘ ਅਲੀਗੜ੍ਹ, ਬਲਦੇਵ ਸਿੰਘ ਬਰਸਾਲ, ਸੁਖਵੀਰ ਸਿੰਘ ਪੱਤੀ ਮੁਲਤਾਨੀ, ਕੁਲਦੀਪ ਸਿੰਘ ਫੌਜ਼ੀ, ਜਸਵਿੰਦਰ ਸਿੰਘ ਨਾਨਕ ਨਗਰੀ, ਗੁਰਦੇਵ ਸਿੰਘ, ਮਨਜੀਤ ਸਿੰਘ ਸਿੱਧਵਾਂ, ਪ੍ਰਦੀਪ ਸਿੰਘ ਬੋਦਲਵਾਲਾ ਵੀ ਹਾਜ਼ਰ ਸਨ |