ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸੰਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ 22 ਦਸੰਬਰ, ਦਿਨ ਸੋਮਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਸ਼ਹਿਰ ਰਾਏਕੋਟ ਅਤੇ ਆਸਪਾਸ ਪਿੰਡਾਂ ਦੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਆਹੁਦੇਦਾਰਾਂ ਨਾਲ ਮੀਟਿੰਗ ਕੀਤੀ ਜਾਵੇਗੀ |