08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਮਨਰੇਗਾ ਕਾਨੂੰਨ ਨੂੰ ਬਦਲਣ ਖ਼ਿਲਾਫ਼ ਕੇਂਦਰ ਸਰਕਾਰ ਦੇ ਪੁਤਲੇ ਫੂਕੇ

Ad Position 21
No active advertisement
ਅਜੀਤ ਡੈਸਕ 21-12-2025
ਗੁਰੂਸਰ ਸੁਧਾਰ, 20 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਨਰੇਗਾ ਅਧਿਕਾਰ ਅੰਦੋਲਨ ਜਥੇਬੰਦੀ ਪੰਜਾਬ ਨੇ ਮਨਰੇਗਾ ਕਾਨੂੰਨ ਨੂੰ ਬਦਲ ਕੇ ਮੋਦੀ ਸਰਕਾਰ ਵਲੋਂ ਵਿਕਸਿਤ ਭਾਰਤ ਗਾਰੰਟੀ ਰੁਜ਼ਗਾਰ ਤੇ ਆਜੀਵਿਕਾ ਮਿਸ਼ਨ ਗ੍ਰਾਮੀਣ (ਵੀ.ਬੀ.ਜੀ. ਰਾਮ) ਰੱਖਣ ਵਿਰੁੱਧ ਸਖ਼ਤ ਰੋਸ ਪ੍ਰਗਟ ਕਰਦਿਆਂ ਇਸ ਨੂੰ ਮਨਰੇਗਾ ਮਜ਼ਦੂਰਾਂ ਦੀ ਰੋਟੀ-ਰੋਜ਼ੀ ਉੱਪਰ ਹਮਲਾ ਦੱਸਿਆ ਹੈ | ਇਸ ਫ਼ੈਸਲੇ ਦੇ ਵਿਰੋਧ ਵਿਚ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਵਲੋਂ ਪਿੰਡਾਂ ਵਿਚ ਕੇਂਦਰ ਸਰਕਾਰ ਦੇ ਪੁਤਲੇ ਸਾੜਨ ਦਾ ਐਲਾਨ ਤਹਿਤ ਸੁਧਾਰ ਏਰੀਆ ਦੇ ਪਿੰਡ ਹੇਰਾਂ, ਹਾਂਸ ਕਲਾਂ, ਚਚਰਾੜੀ, ਸੂਜਾਪੁਰ ਤੇ ਹੋਰਨਾਂ ਪਿੰਡਾਂ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਦੇ ਆਗੂ ਚਰਨਜੀਤ ਸਿੰਘ ਹਿਮਾਂਯੂੰਪੁਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਅਮਰਜੀਤ ਸਿੰਘ ਹਿਮਾਂਯੂੰਪੁਰਾ, ਸਤਨਾਮ ਸਿੰਘ ਰਾਏਕੋਟ ਤੇ ਸ਼ਿੰਦਰ ਸਿੰਘ ਜਵੱਦੀ ਨੇ ਕਿਹਾ ਕਿ ਪਹਿਲਾਂ ਕੰਮ ਮੰਗਣ 'ਤੇ ਦਿੱਤਾ ਜਾਂਦਾ ਸੀ ਪਰ ਹੁਣ ਨਵੇਂ ਬਿੱਲ ਤਹਿਤ ਕੇਂਦਰ ਸਰਕਾਰ ਤੈਅ ਕਰੇਗੀ ਕਿ ਕੰਮ ਕਦੋਂ ਤੇ ਕਿੱਥੇ ਦੇਣਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਵਾਪਸ ਨਾ ਲਿਆ ਤਾਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਤੇ ਸੰਘਰਸ਼ ਵਿੱਢਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਕਿ੍ਸਮਸ ਕਾਰਨੀਵਲ ਮਨਾਇਆ ਅਗਲੀ ਖ਼ਬਰ ਪਿ੍ੰ: ਸੇਠੀ ਦੀ ਅਗਵਾਈ 'ਚ ਹੰਬੜਾਂ ਵਿਖੇ ਸੰਮਤੀ ਉਮੀਦਵਾਰ ਕਾਰਜ ਬਾਠ ਨੂੰ ਚੋਣ ਜਿੱਤਣ 'ਤੇ ਕੀਤਾ ਸਨਮਾਨਿਤ
Ad Position 24