08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਬੱਚਿਆਂ ਦੀ ਅਥਲੈਟਿਕ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਸਿੱਧਵਾਂ ਬੇਟ, 20 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਅਤੇ ਸ਼ੇਖਦੌਲਤ ਵਾਲੀ ਸੜਕ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਛੋਟੇ ਬੱਚਿਆਂ ਦੀ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਅਥਲੈਟਿਕ ਮੀਟ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸਤੀਸ਼ ਕਾਲੜਾ ਅਤੇ ਪਿ੍ੰਸੀਪਲ ਅਨੀਤਾ ਕਾਲੜਾ ਵਲੋਂ ਸਾਂਝੇ ਤੌਰ 'ਤੇ ਰੀਬਨ ਕੱਟ ਕੇ ਕੀਤੀ | ਇਸ ਮੌਕੇ ਨੰਨੇ-ਮੁੰਨ੍ਹੇ ਬੱਚਿਆਂ ਨੇ ਲੈਮਨ ਰੇਸ, ਫਰਾਗ ਰੇਸ, ਸੈਕ ਰੇਸ, ਪਿਕ ਦਾ ਬਾਲ, ਕੱਪ ਕਲੈਕਟਿੰਗ ਰੇਸ, ਪਲੇਟ ਐਂਡ ਬਾਲ ਰੇਸ, ਰੈਬਿਟ ਰੇਸ, ਟਾਵਰ ਰੇਸ, ਬੈਲੂਨ ਇਨਲੈਗਸ ਅਤੇ ਕਈ ਹੋਰ ਮਨੋਰੰਜਕ ਖੇਡਾਂ ਵਿਚ ਭਾਗ ਲਿਆ | ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਪਿ੍ੰਸੀਪਲ ਅਨੀਤਾ ਕਾਲੜਾ ਨੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਬੱਚਿਆਂ ਨੂੰ ਨਿੱਕੀ ਉਮਰ ਤੋਂ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਅਧਿਆਪਕਾਂ ਦੀਆਂ ਦੌੜਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਵਾਈਸ ਪਿ੍ੰਸੀਪਲ ਸਤਵਿੰਦਰਜੀਤ ਕੌਰ, ਕੋਆਰਡੀਨੇਟਰ ਜਸਵੰਤ ਕੌਰ, ਪੀ.ਆਰ.ਓ. ਕੁਲਵੀਰ ਕੌਰ, ਨਿਸ਼ਾ, ਕਿਰਨ, ਹਰਪ੍ਰੀਤ ਕੌਰ, ਅੰਜਲੀ, ਜਸਪ੍ਰੀਤ ਕੌਰ,ਹਰਲੀਨ, ਪ੍ਰਭਜੋਤ ਅਤੇ ਹੋਰ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਦੇਹੜਕਾ ਵਿਖੇ ਮਾਪਿਆਂ ਦੀ ਭਾਗੀਦਾਰੀ ਸੰਬੰਧੀ ਸਮਾਗਮ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਵਿਖੇ ਕਿ੍ਸਮਸ ਕਾਰਨੀਵਲ ਮਨਾਇਆ
Ad Position 24