08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਦੇਹੜਕਾ ਵਿਖੇ ਮਾਪਿਆਂ ਦੀ ਭਾਗੀਦਾਰੀ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 21-12-2025
ਹਠੂਰ, 20 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇਹੜਕਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮਾਪਿਆਂ ਦੀ ਭਾਗੀਦਾਰੀ ਸਬੰਧੀ ਮੱਖ ਅਧਿਆਪਕਾ ਸ੍ਰੀਮਤੀ ਸੁਖਵੀਰ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਾਪਿਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਅਧਿਆਪਕ ਅਵਤਾਰ ਸਿੰਘ ਸਿੱਧੂ ਨੇ ਵਿਸਥਾਰ ਸਹਿਤ ਪੰਜਾਬ ਸਰਕਾਰ ਦੀ ਸਿੱਖਿਆ ਸਬੰਧੀ ਅਪਣਾਈ ਉਸਾਰੂ ਨੀਤੀ ਤਹਿਤ ਮਾਪਿਆਂ ਦੀ ਆਪਣੇ ਬੱਚਿਆਂ ਪ੍ਰਤੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਦੇ ਵਿਚਾਰ ਰੱਖੇ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਸੁਖਵੀਰ ਕੌਰ ਨੇ ਉਨ੍ਹਾਂ ਮਾਪਿਆਂ, ਜੋ ਆਪਣੇ ਬੱਚਿਆਂ ਦੀ ਬਿਹਤਰੀ ਲਈ ਹਮੇਸ਼ਾਂ ਸਕੂਲ ਸਟਾਫ਼ ਨਾਲ ਸੰਪਰਕ 'ਚ ਰਹਿੰਦੇ ਹਨ, ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸੁਖਦੇਵ ਸਿੰਘ ਭੰਮੀਪੁਰਾ, ਮਨਜੀਤ ਕੌਰ, ਨਿਰਮਲਾ ਦੇਵੀ, ਸਕੂਲ ਕਮੇਟੀ ਚੇਅਰਪਰਸਨ ਮਨਦੀਪ ਕੌਰ, ਜਸਵਿੰਦਰ ਸਿੰਘ ਭੱਟੀ ਪੰਚ, ਸੁਰਿੰਦਰ ਕੌਰ, ਪਰਮਜੀਤ ਕੌਰ ਆਂਗਨਵਾੜੀ ਵਰਕਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਬੱਚਿਆਂ ਦੀ ਅਥਲੈਟਿਕ ਮੀਟ ਕਰਵਾਈ
Ad Position 24