08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪ੍ਰਾਇਮਰੀ ਸਕੂਲ ਹੰਬੜਾਂ 'ਚ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਭਰਵੀਂ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 21-12-2025
ਹੰਬੜਾਂ, 20 ਦਸੰਬਰ (ਹਰਵਿੰਦਰ ਸਿੰਘ ਮੱਕੜ)- ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ, ਬਲਾਕ ਸਿੱਧਵਾਂ ਬੇਟ-2 ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਮਨਜੀਤ ਸਿੰਘ ਸੰਧੂ, ਸੈਂਟਰ ਹੈੱਡ ਟੀਚਰ ਰਛਪਾਲ ਸਿੰਘ, ਮੁੱਖ ਅਧਿਆਪਕਾ ਹਰਮੀਤ ਕੌਰ ਦੀ ਯੋਗ ਅਗਵਾਈ ਹੇਠ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਪੰਚ ਚਰਨ ਸਿੰਘ ਗੁਰੂ, ਪੰਚ ਗੁਰਚਰਨ ਸਿੰਘ ਬਾਠ, ਪੰਚ ਅਜੀਤ ਸਿੰਘ ਢਿੱਲੋਂ, ਸੈਕਟਰੀ ਬਲਵੀਰ ਸਿੰਘ ਧਾਲੀਵਾਲ, ਚੇਅਰਪਰਸਨ ਅਮਨ ਤੋਂ ਇਲਾਵਾ ਇਲਾਕੇ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਹਰਮੀਤ ਕੌਰ ਵਲੋਂ ਆਏ ਪਤਵੰਤੇ ਸੱਜਣਾਂ ਅਤੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਸੁਖਦੀਪ ਸਿੰਘ ਢਿੱਲੋਂ ਵਲੋਂ ਸਰਕਾਰੀ ਸਕੂਲਾਂ ਵਿਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਦੱਸਦਿਆਂ ਮਾਪਿਆਂ ਦੀ ਵਿਭਾਗੀ ਹਦਾਇਤਾਂ ਮੁਤਾਬਿਕ ਵਰਕਸ਼ਾਪ ਲਗਾਈ ਗਈ | ਇਸ ਸਮੇਂ ਸੁਖਦੀਪ ਸਿੰਘ ਢਿੱਲੋਂ, ਸਤਨਾਮ ਸਿੰਘ, ਮੈਡਮ ਰੇਖਾ ਦੇਵੀ, ਮੈਡਮ ਸੋਨਮ ਰਾਣੀ, ਮੈਡਮ ਰਮਨਦੀਪ ਕੌਰ, ਜਤਿੰਦਰ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਕਿਰਨਜੀਤ ਕੌਰ, ਪੂਜਾ ਰਾਣੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇਤੂ ਸੰਦੀਪ ਕੌਰ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ
Ad Position 24