ਚੌਂਕੀਮਾਨ, 20 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਲੜੇ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਸਮੁੱਚੇ ਜ਼ੋਨ ਪੁੜੈਣ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ੋਨ ਪੁੜੈਣ ਦੇ ਵੋਟਰਾਂ ਦਾ ਸਦਾ ਰਿਣੀ ਰਹੇਗਾ, ਜਿੰਨ੍ਹਾਂ ਨੇ ਉਸ ਨੂੰ ਵੋਟਾਂ ਪਾਈਆਂ |