08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪੰਥਕ ਧੜੇ ਦੀ ਹਮਾਇਤ ਪ੍ਰਾਪਤ ਬਲਾਕ ਸੰਮਤੀ ਜੇਤੂ ਉਮੀਦਵਾਰ ਹਰਜੀਤ ਸਿੰਘ ਕਲਸੀਆਂ ਵਿਧਾਇਕ ਇਯਾਲੀ ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 21-12-2025
ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਉਤਾਰੇ ਉਮੀਦਵਾਰਾਂ ਵਲੋਂ ਧਮਾਕੇਧਾਰ ਜਿੱਤਾਂ ਦਰਜ ਕਰਕੇ ਪੰਥਕ ਧੜ੍ਹੇ ਦਾ ਝੰਡਾ ਬੁਲੰਦ ਕੀਤਾ ਹੈ | ਜਿਸ ਸੰਬੰਧੀ ਵਿਧਾਨ ਸਭਾ ਹਲਕਾ ਰਾਏਕੋਟ ਦੇ ਬਲਾਕ ਸੰਮਤੀ ਜ਼ੋਨ ਕਲਸੀਆਂ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਕੋਲੋਂ ਥਾਪੜਾ ਲੈ ਕੇ ਚੋਣ ਮੈਦਾਨ ਵਿਚ ਨਿੱਤਰੇ ਆਜ਼ਾਦ ਉਮੀਦਵਾਰ ਹਰਜੀਤ ਸਿੰਘ ਕਲਸੀਆਂ ਨੇ ਵੋਟਾਂ ਦੀ ਵੱਡੀ ਲੀਡ ਪ੍ਰਾਪਤ ਕਰਕੇ ਹੋਰਨਾਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦਿੱਤੀ ਅਤੇ ਜੇਤੂ ਉਮੀਦਵਾਰ ਬਣੇ | ਇਸ ਸ਼ਾਨਦਾਰ ਜਿੱਤ 'ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਜੇਤੂ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਹਲਕਾ ਰਾਏਕੋਟ ਦੇ ਆਗੂ ਜਥੇਦਾਰ ਗੁਰਦੀਪ ਸਿੰਘ ਬਸਰਾਉਂ ਤੇ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਨੇ ਗੱਲਬਾਤ ਦੌਰਾਨ ਆਖਿਆ ਕਿ ਲੋਕਾਂ ਦਾ ਬਾਕੀ ਰਿਵਾਇਤੀ ਪਾਰਟੀਆਂ ਨਾਲੋਂ ਮੋਹ ਭੰਗ ਹੋ ਕੇ ਚੁੱਕਾ ਹੈ | ਇਸ ਮੌਕੇ ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਮਾ. ਸੁਰਜੀਤ ਸਿੰਘ ਕਲਸੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਬਰਸਾਲ ਤੋਂ ਕਾਂਗਰਸ ਦਾ ਉਮੀਦਵਾਰ ਗੁਰਜੀਤ ਸਿੰਘ ਗੀਟਾ ਜੇਤੂ ਰਿਹਾ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਭੌਤਿਕ ਵਿਗਿਆਨ ਵਿਸ਼ੇ 'ਤੇ ਅੰਤਰਰਾਸ਼ਟਰੀ ਪ੍ਰਸਾਰ ਭਾਸ਼ਨ
Ad Position 24