ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ-15 ਬਿੰਜਲ (ਜਨਰਲ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਵਲੋਂ ਵੋਟਾਂ 'ਚ ਸਹਿਯੋਗ ਦੇਣ ਵਾਲੇ ਸਮੂਹ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਆਸ ਪ੍ਰਗਟਾਈ ਕਿ ਅੱਗੇ ਤੋਂ ਵੀ ਉਨ੍ਹਾਂ ਨੂੰ ਅਜਿਹਾ ਸਮਰਥਨ ਮਿਲਦਾ ਰਹੇਗਾ |