ਸਿੱਧਵਾਂ ਬੇਟ, 20 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਸਰਦੀਆਂ ਦੇ ਮੌਸਮ ਨੂੰ ਵੇਖਦੇ ਹੋਏ ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ ਦਾਨੀ ਸੱਜਣ ਬਲਬੀਰ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਬੂਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਸੰਮਤੀ ਮੈਂਬਰ ਪਰਮਿੰਦਰ ਸਿੰਘ ਸਿੱਧੂ ਨੇ ਦਾਨੀ ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਲਈ ਕੀਤੇ ਸਹਿਯੋਗ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਦੋਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪੰਚ ਗੁਰਸੇਵਕ ਸਿੰਘ, ਸੰਜੀਵ ਸਰਮਾ, ਗੁਰਦੀਪ ਸਿੰਘ ਸਿੱਧੂ, ਹਾਕਮ ਸਿੰਘ, ਮੁੱਖ ਅਧਿਆਪਕਾ ਸੁਖਵਿੰਦਰ ਕੌਰ, ਸੰਦੀਪ ਕੌਰ, ਜਗਰੂਪ ਸਿੰਘ, ਭੁਪਿੰਦਰ ਕੌਰ, ਮਾ: ਮਹਿੰਦਰਪਾਲ ਸਿੰਘ, ਮਾ: ਹਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ |