ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਬਲਾਕ ਸੰਮਤੀ ਜੌਹਲਾਂ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਬਣੇ ਡਾ. ਗੁਰਦੀਪ ਸਿੰਘ ਸਿੱਧੂ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਚੁਣੇ ਗਏ ਬਲਾਕ ਸੰਮਤੀ ਮੈਂਬਰ ਡਾ. ਗੁਰਦੀਪ ਸਿੰਘ ਸਿੱਧੂ ਨੂੰ ਵਧਾਈ ਦਿੰਦਿਆਂ ਆਖਿਆ ਕਿ ਉਨ੍ਹਾਂ ਵਲੋਂ ਜ਼ੋਨ ਜੌਹਲਾਂ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਅਤੇ ਵੱਡੀ ਪੱਧਰ 'ਤੇ ਫੰਡ ਜਾਰੀ ਕੀਤਾ ਜਾਵੇਗਾ | ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਰਵਿੰਦਰ ਸਿੰਘ, ਅਵਤਾਰ ਸਿੰਘ, ਹਰਸ਼ ਜੈਨ, ਇੰਸਪੈਕਟਰ ਤਰਸੇਮ ਸਿੰਘ ਜੌਹਲਾਂ, ਪ੍ਰਧਾਨ ਜਸਵੰਤ ਸਿੰਘ ਸਿੱਧੂ, ਪ੍ਰਧਾਨ ਬਲਜਿੰਦਰ ਸਿੰਘ ਜੌਹਲਾਂ, ਪੰਚ ਗੁਲਜ਼ਾਰ ਸਿੰਘ, ਅਵਤਾਰ ਸਿੰਘ, ਸੰਤੋਸ਼ ਕੁਮਾਰ ਆਦਿ ਹਾਜ਼ਰ ਸਨ |