ਗੁਰੂਸਰ ਸੁਧਾਰ, 20 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਪਦਉੱਨਤ ਹੋਣ ਉਪਰੰਤ ਇੰਸਪੈਕਟਰ ਬਣ ਗਏ ਹਨ | ਇਸ ਸਬੰਧੀ ਉਨ੍ਹਾਂ ਦੇ ਮੋਢਿਆਂ 'ਤੇ ਸਟਾਰ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਮੁਖੀ ਡਾ: ਅੰਕੁਰ ਗੁਪਤਾ ਨੇ ਲਗਾਏ ਤੇ ਭਵਿੱਖ ਵਿਚ ਸ਼ਾਨਦਾਰ ਸੇਵਾਵਾਂ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ | ਜ਼ਿਕਰਯੋਗ ਹੈ ਕਿ ਇੰਸਪੈਕਟਰ ਗੁਰਦੀਪ ਸਿੰਘ ਇਸ ਤੋਂ ਪਹਿਲਾਂ ਪੂਰੇ ਪੁਲਿਸ ਜ਼ਿਲ੍ਹੇ ਵਿਚੋਂ ਸਭ ਤੋਂ ਵੱਧ ਮੁਕੱਦਮਿਆਂ ਦਾ ਨਿਪਟਾਰਾ ਕਰਨ ਬਦਲੇ ਵੀ ਮਹਿਕਮੇ ਪਾਸੋਂ ਸਨਮਾਨ ਪ੍ਰਾਪਤ ਕਰ ਚੁੱਕੇ ਹਨ | ਉਨ੍ਹਾਂ ਦੀ ਇਸ ਤਰੱਕੀ 'ਤੇ ਸੀਨੀਅਰ ਅਫ਼ਸਰਾਂ ਤੋਂ ਇਲਾਵਾ ਸਥਾਨਕ ਥਾਣਾ ਸੁਧਾਰ ਦੇ ਮੁੱਖ ਮੁੁਨਸ਼ੀ ਗੁਰਵਿੰਦਰ ਸਿੰਘ ਲਾਡੀ, ਸਹਾਇਕ ਥਾਣੇਦਾਰਾਂ, ਸਮੂਹ ਸਟਾਫ਼ ਅਤੇ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ ਹੈ |