ਗੁਰੂਸਰ ਸੁਧਾਰ, 21 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰਾਮਿੲਰੀ ਸਕੂਲ ਸੁਧਾਰ ਪੱਤੀ ਧਾਲੀਵਾਲ (ਲੜਕੇ) ਦੀ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਿੱਦਿਅਕ ਯਾਤਰਾ ਕਰਵਾਈ ਗਈ | ਸਕੂਲ ਮੁਖੀ ਸ੍ਰੀਮਤੀ ਪਰਮਿੰਦਰ ਕੌਰ ਹਿੱਸੋਵਾਲ ਨੇ ਦੱਸਿਆ ਕਿ ਸਮੂਹ ਸਟਾਫ਼, ਗ੍ਰਾਮ ਪੰਚਾਇਤ ਦੇ ਉੱਦਮ ਸਦਕਾ ਵਿਦਿਆਰਥੀਆਂ ਨੂੰ ਇਤਿਹਾਸਕ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਵਾਏ ਗਏ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਨੇੜਲੇ ਹੋਰ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਮਨੋਰੰਜਨ ਲਈ ਛੱਤਬੀੜ ਚਿੜੀਆ ਘਰ ਲਿਜਾਇਆ ਗਿਆ ਤੇ ਇਸ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਵਿਦਿਆਰਥੀਆਂ ਨੂੰ ਉਥੋਂ ਦੇ ਵੱਖ-ਵੱਖ ਇਤਿਹਾਸਾਂ ਤੋਂ ਜਾਣੂੰ ਕਰਵਾਇਆ ਉਥੇ ਚਿੜੀਆ ਘਰ ਵਿਚ ਵੱਖ-ਵੱਖ ਤਰ੍ਹਾਂ ਦੇ ਜਾਨਵਰਾਂ, ਪੰਛੀਆਂ ਆਦਿ ਦੀ ਸਾਂਭ-ਸੰਭਾਲ, ਇਨ੍ਹਾਂ ਦੇ ਭੋਜਨ ਅਤੇ ਆਦਤਾਂ ਬਾਰੇ ਦੱਸਿਆ ਗਿਆ | ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਉਣ ਬਦਲੇ ਸਰਪੰਚ ਹਰਮੇਲ ਸਿੰਘ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਵਲੋਂ ਧੰਨਵਾਦ ਕੀਤਾ ਗਿਆ |