19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪਿੰਡ ਜਲਾਲਦੀਵਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 22-12-2025
ਰਾਏਕੋਟ, 21 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ, ਭਾਈ ਜੈਤਾ ਜੀ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਗੁਰਦੁਆਰਾ ਸਾਹਿਬ ਅੰਦਰਲਾ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਵਾਲੀ ਪਾਲਕੀ ਵਿਚ ਸਜਾਇਆ ਹੋਇਆ ਸੀ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਸਮੇਂ ਸਮਾਪਤ ਹੋਇਆ | ਇਸ ਮੌਕੇ ਪ੍ਰਸਿੱਧ ਕਵੀਸ਼ਰ ਧੰਨਾ ਸਿੰਘ ਹਥਨ ਆਦਿ ਢਾਡੀ-ਜੱਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿ੍ਹਆ | ਇਸ ਸਮੇਂ ਸੰਗਤਾਂ ਲਈ ਵੱਖ-ਵੱਖ ਪੜ੍ਹਾਵਾਂ 'ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਿਸ਼ੌਰਾ ਸਿੰਘ, ਗਿਆਨੀ ਗੁਰਜੀਤ ਸਿੰਘ, ਜਸਵੰਤ ਸਿੰਘ, ਰਛਪਾਲ ਸਿੰਘ ਫੌਜੀ, ਜਗਦੀਸ਼ ਸਿੰਘ, ਜਥੇਦਾਰ ਪ੍ਰੇਮ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਸਰਪੰਚ ਪਿ੍ਤਪਾਲ ਸਿੰਘ ਜੇਪੀ ਜਲਾਲਦੀਵਾਲ, ਸਾਬਕਾ ਸਰਪੰਚ ਜਗਜੀਤ ਸਿੰਘ ਜੱਗਾ, ਡਾ. ਹਰਦੇਵ ਸਿੰਘ ਬਿੱਟਾ, ਗੁਰਮੇਲ ਸਿੰਘ, ਜਗਤਾਰ ਸਿੰਘ ਤਾਰੀ, ਡਾ. ਬੱਬੀ ਸਿੰਘ, ਬਲਦੇਵ ਸਿੰਘ ਦਿਉਲ, ਸੂਬੇਦਾਰ ਰੂਪ ਸਿੰਘ, ਕਰਮਪ੍ਰੀਤ ਸਿੰਘ, ਫੌਜੀ ਹਰਮੇਲ ਸਿੰਘ, ਚੰਦ ਸਿੰਘ ਬਾਠ, ਪੰਚ ਇੰਦਰਜੀਤ ਸਿੰਘ, ਪੰਚ ਸੁਖਦਰਸ਼ਨ ਸਿੰਘ, ਪੰਚ ਸਰਦਾਰਾ ਸਿੰਘ, ਪੰਚ ਨਿਰਭੈ ਸਿੰਘ, ਨੰਬਰਦਾਰ ਬੂਟਾ ਸਿੰਘ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਮਨਰੇਗਾ ਕਾਨੂੰਨ ਖ਼ਤਮ ਕਰਨ ਖ਼ਿਲਾਫ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਸਮਰ ਗਲੋਬਲ ਹਾਈ ਸਕੂਲ ਜੋਧਾਂ ਵਿਖੇ ਸਮਰਟੀਜ਼ ਕਾਰਨੀਵਲ ਸਮਾਗਮ
Ad Position 24