ਚੌਂਕੀਮਾਨ, 21 ਦਸੰਬਰ (ਤੇਜਿੰਦਰ ਸਿੰਘ ਚੱਢਾ)-ਵਿਧਾਨ ਸਭਾ ਹਲਕਾ ਦਾਖਾ ਵਿਚ ਆਏ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਕੱਦ ਹੋਰ ਉੱਚਾ ਕਰ ਦਿੱਤਾ ਹੈ ਤੇ ਹਲਕੇ ਦਾਖੇ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕੇ ਲੋਕ ਵਿਧਾਇਕ ਮਨਪ੍ਰੀਤ ਸਿੰੰਘ ਇਯਾਲੀ ਨਾਲ ਚੱਟਾਨ ਵਾਂਗ ਖੜ੍ਹੇ ਹਨ | ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਰਿਕਾਰਡਤੋੜ ਜਿੱਤ ਨੇ ਪੂਰੇ ਪੰਜਾਬ ਸਮੇਤ ਵਿਦੇਸ਼ਾਂ ਵਿਚ ਵਿਧਾਇਕ ਇਯਾਲੀ ਇਯਾਲੀ ਕਰਵਾ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਅਵਤਾਰ ਸਿੰਘ ਸੇਖੂਪੁਰਾ ਅਮਰੀਕਾ, ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਤੇ ਯੂਥ ਆਗੂ ਅਵਨਿੰਦਰ ਸਿੰਘ ਗੋਲਡੀ ਸ਼ਹਿਰੀਆਂ ਤਲਵੰਡੀ ਨੇ ਕੀਤਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸਮੇਤ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ | ਹਲਕੇ ਦਾਖੇ ਵਿਚ ਵਿਧਾਇਕ ਇਯਾਲੀ ਦੇ ਸਮੱਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ |