18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹਲਕਾ ਦਾਖਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਆਜ਼ਾਦ ਉਮੀਦਵਾਰਾਂ ਦੀ ਜਿੱਤ ਨਾਲ ਵਿਧਾਇਕ ਇਯਾਲੀ ਦੀ ਸਿਆਸੀ ਪਕੜ ਮਜ਼ਬੂਤ-ਵਿਰਕ

Ad Position 21
No active advertisement
ਅਜੀਤ ਡੈਸਕ 22-12-2025
ਭੂੰਦੜੀ, 21 ਦਸੰਬਰ (ਕੁਲਦੀਪ ਸਿੰਘ ਮਾਨ)-ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਦਾਖਾ ਅਧੀਨ ਆਜ਼ਾਦ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ 'ਤੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਇਸ ਜਿੱਤ ਦੀ ਖੁਸ਼ੀ ਵਿਚ ਦੇਸ਼-ਵਿਦੇਸ਼ ਤੋਂ ਵਧਾਈਆਂ ਮਿਲ ਰਹੀਆਂ ਹਨ | ਇਸ ਮੌਕੇ ਸੀਨੀਅਰ ਯੂਥ ਆਗੂ ਜਸਵੀਰ ਸਿੰਘ ਵਿਰਕ (ਆਸਟ੍ਰੇਲੀਆ) ਨੇ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਤਿੰਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਜਿੱਤ ਨਾਲ ਹਲਕਾ ਦਾਖਾ ਵਿਚ ਨਵਾਂ ਸਿਆਸੀ ਇਤਿਹਾਸ ਸਿਰਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਈ ਹੈ | ਜਸਵੀਰ ਸਿੰਘ ਵਿਰਕ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਥਕ ਵਖਰੇਵਿਆਂ ਕਾਰਨ ਇਯਾਲੀ ਤੋਂ ਦੂਰ ਹੋਏ ਕੁਝ ਵੱਡੇ ਆਗੂ ਆਪਣੀਆਂ ਪਾਰਟੀਆਂ ਦੇ ਉਮੀਦਵਾਰ ਜਿਤਾਉਣ ਵਿਚ ਅਸਫ਼ਲ ਰਹੇ, ਜਦਕਿ ਇਯਾਲੀ ਦੀ ਹਮਾਇਤ ਵਾਲੇ ਆਜ਼ਾਦ ਉਮੀਦਵਾਰਾਂ ਨੇ ਬਾਜ਼ੀ ਮਾਰ ਲਈ | ਉਨ੍ਹਾਂ ਅੱਗੇ ਕਿਹਾ ਕਿ ਹਲਕਾ ਦਾਖਾ ਦੀ ਇਸ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਦਿਸ਼ਾ ਵੱਲ ਇਸ਼ਾਰਾ ਕਰ ਦਿੱਤਾ ਹੈ, ਜਿਸ 'ਤੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੇ ਰਾਜ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਰੁਪਿੰਦਰ ਸਿੰਘ ਕਾਕਨ ਸੇਖੋਂ ਦਾ ਸਸਕਾਰ ਅੱਜ ਅਗਲੀ ਖ਼ਬਰ ਗੁੱਜਰਵਾਲ ਤੋਂ ਆਲਮਗੀਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ
Ad Position 24