18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ 'ਚ ਜਿੱਤ ਮਗਰੋਂ ਭੂੰਦੜੀ ਪਹੁੰਚੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸ਼ਾਨਦਾਰ ਸਨਮਾਨ

Ad Position 21
No active advertisement
ਅਜੀਤ ਡੈਸਕ 22-12-2025
ਭੂੰਦੜੀ, 21 ਦਸੰਬਰ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਹੂੰਝਾ-ਫੇਰ ਜਿੱਤ ਦਰਜ ਕਰਨ ਤੋਂ ਬਾਅਦ ਜਦੋਂ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ ਗਰੇਵਾਲ ਇਯਾਲੀ ਪਿੰਡ ਭੂੰਦੜੀ ਸੁਖਵਿੰਦਰ ਸਿੰਘ ਆੜ੍ਹਤੀਆ ਦੇ ਗ੍ਰਹਿ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਪਿੰਡ ਵਾਸੀਆਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਇਯਾਲੀ ਨੇ ਹਲਕਾ ਦਾਖਾ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਭਰੋਸੇ 'ਤੇ ਉਹ ਪੂਰੀ ਤਰ੍ਹਾਂ ਖਰੇ ਉਤਰਣਗੇ | ਸਮਾਗਮ ਦੌਰਾਨ ਸੁਖਵਿੰਦਰ ਸਿੰਘ ਆੜ੍ਹਤੀ, ਸਰਪੰਚ ਕੋਮਲਜੀਤ ਸਿੰਘ, ਜਗਮੋਹਣ ਸਿੰਘ ਰਾਜਾ, ਲਕਸਵੀਰ ਸਿੰਘ ਬੀਰਮੀ, ਸੁਖਦੀਪ ਸਿੰਘ ਪੰਚ, ਨੰਬਰਦਾਰ ਰਜਿੰਦਰ ਸਿੰਘ ਝੱਮਟ, ਗੁਰਿੰਦਰ ਸਿੰਘ ਬੀਰਮੀ ਸਮੇਤ ਹੋਰ ਕਈ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ | ਸਮੂਹ ਨਗਰ ਵਾਸੀਆਂ ਨੇ ਜਿੱਤ ਦੀ ਖੁਸ਼ੀ ਮਨਾਉਂਦਿਆਂ ਵਿਧਾਇਕ ਇਯਾਲੀ ਨੂੰ ਵਧਾਈਆਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਸਕੂਲਾਂ ਦੀ ਤਰੱਕੀ 'ਚ ਮਾਪਿਆਂ ਦਾ ਅਹਿਮ ਸਹਿਯੋਗ-ਸੰਧੂ/ਬਾਸੀਆਂ ਅਗਲੀ ਖ਼ਬਰ ਰੁਪਿੰਦਰ ਸਿੰਘ ਕਾਕਨ ਸੇਖੋਂ ਦਾ ਸਸਕਾਰ ਅੱਜ
Ad Position 24