28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮੰਡੀ ਮੁੱਲਾਂਪੁਰ ਤੋਂ ਸ਼ਹੀਦੀ ਸਭਾ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 23-12-2025
ਮੁੱਲਾਂਪੁਰ-ਦਾਖਾ, 22 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਬੇਗਮਪੁਰਾ ਸੇਵਾ ਦਲ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ (ਤਪ ਅਸਥਾਨ ਸੰਤ ਬਾਬਾ ਮੱਖਣ ਦਾਸ) ਰਾਏਕੋਟ ਰੋਡ ਮੰਡੀ ਮੁੱਲਾਂਪੁਰ ਦੀ ਪ੍ਰਬੰਧਕ ਕਮੇਟੀ, ਡਾ. ਬੀ ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਮੰਡੀ ਮੁੱਲਾਂਪੁਰ ਅਤੇ ਗੁਰਦੁਆਰਾ ਅਜੀਤਸਰ ਸਾਹਿਬ ਰਾਏਕੋਟ ਰੋਡ ਮੰਡੀ ਮੁੱਲਾਂਪੁਰ ਪ੍ਰਬੰਧਕ ਕਮੇਟੀ, ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਧੰਨ ਮਾਤਾ ਗੁਜਰ ਕੌਰ ਜੀ ਅਤੇ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਮੰਡੀ ਮੁੱਲਾਂਪੁਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ (ਤਪ ਅਸਥਾਨ ਸੰਤ ਬਾਬਾ ਮੱਖਣ ਦਾਸ) ਤੋਂ ਨਗਰ ਕੀਰਤਨ ਦੀ ਆਰੰਭਤਾ ਸਮੇਂ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਵੱਖ-ਵੱਖ ਪੜਾਵਾਂ 'ਤੇ ਢਾਡੀ ਜੱਥਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ, ਚਮਕੌਰ ਦੀ ਜੰਗ ਦੇ ਹੋਰ ਸ਼ਹੀਦਾਂ ਦੀ ਕੁਰਬਾਨੀ ਨੂੰ ਵਾਰਾਂ ਰਾਹੀਂ ਗਾਇਨ ਕੀਤਾ | ਸ਼ਹਿਰ ਤੋਂ ਆਰੰਭ ਨਗਰ ਕੀਰਤਨ ਪਿੰਡ ਮੁੱਲਾਂਪੁਰ, ਦਾਖਾ, ਭਨੋਹੜ੍ਹ, ਹਸਨਪੁਰ, ਪਮਾਲ, ਪਮਾਲੀ, ਛੋਕਰਾਂ, ਗੁਰਦੁਆਰਾ ਟਾਹਲੀ ਸਾਹਿਬ ਪਿੰਡ ਰਤਨ, ਜੋਧਾਂ ਬਜਾਰ-ਪਿੰਡ, ਦੋਲੋ ਕਲਾਂ, ਦੋਲੋ ਖੁਰਦ, ਖੇੜ੍ਹੀ, ਝਮੇੜੀ, ਹਿਮਾਯੂਪੁਰਾ, ਜੱਸੋਵਾਲ, ਗੁਰਦੁਆਰਾ ਫਲਾਈ ਸਾਹਿਬ ਦੁਲੇਅ ਹੁੰਦਾ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਪਹੁੰਚਿਆ | ਪਿੰਡ-ਪਿੰਡ ਸੰਗਤ ਵਲੋਂ ਨਗਰ ਕੀਰਤਨ ਦੇ ਸਤਿਕਾਰ ਵਜੋਂ ਸਜਾਵਟੀ ਗੇਟ ਬਣਾ ਕੇ ਚਾਹ-ਦੁੱਧ, ਪਕੌੜਿਆਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਸਮੇਂ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਚੇਅਰਮੈਨ ਬਲੌਰ ਸਿੰਘ ਮੁੱਲਾਂਪੁਰ, ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ, ਹੋਰ ਨਤਮਸਤਕ ਹੋਏ | ਨਗਰ ਕੀਰਤਨ ਦੀ ਸਫ਼ਲਤਾ ਲਈ ਬੇਗਮਪੁਰਾ ਸੇਵਾ ਦਲ ਪ੍ਰਧਾਨ ਰਜਿੰਦਰ ਸਿੰਘ ਰਾਜੂ ਜੋਧਾਂ, ਹਰਦਿਆਲ ਸਿੰਘ ਬੋਪਾਰਾਏ, ਜਸਬੀਰ ਸਿੰਘ ਪਮਾਲੀ, ਦਰਸਨ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਮੰਡੀ ਮੁੱਲਾਂਪੁਰ, ਰਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਅਜੀਤਸਰ ਸਾਹਿਬ, ਅਵਤਾਰ ਸਿੰਘ ਰਾਜੋਆਣਾ, ਬਲਵੀਰ ਸਿੰਘ, ਟਹਿਲ ਸਿੰਘ, ਕਰਮਜੀਤ ਸਿੰਘ ਕਲੇਰ, ਹੋਰਨਾਂ ਵਲੋਂ ਸਹਿਯੋਗ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਅਖਾੜਾ ਵਿਖੇ ਲਗਾਏ ਚਿੱਪ ਵਾਲੇ ਮੀਟਰ ਲੋਕਾਂ ਵਲੋਂ ਉਤਾਰ ਕੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕੂੜੇ ਦੇ ਪਹਾੜਾਂ ਵਿਚ ਤਬਦੀਲ ਹੋਇਆ ਜਗਰਾਉਂ ਦਾ ਨਗਰ ਕੌਂਸਲ ਦਫ਼ਤਰ
Ad Position 24