28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਿਊਜ਼ੀਲੈਂਡ 'ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗਾ-ਮਨਪ੍ਰੀਤ ਸਿੰਘ ਇਯਾਲੀ

Ad Position 21
No active advertisement
ਅਜੀਤ ਡੈਸਕ 23-12-2025
ਮੁੱਲਾਂਪੁਰ-ਦਾਖਾ, 22 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਚਮਕੌਰ ਦੀ ਜੰਗ ਦੇ ਮਹਾਨ ਸੂਰਬੀਰ ਸਿੰਘਾਂ ਦੀ ਸ਼ਹਾਦਤ ਅੱਗੇ ਨਤਮਸਤਕ ਹੁੰਦਿਆਂ ਮਨਪ੍ਰੀਤ ਸਿੰਘ ਇਯਾਲੀ ਹਲਕਾ ਦਾਖਾ ਐੱਮ.ਐੱਲ.ਏ ਵਲੋਂ ਨਿਊਜ਼ੀਲੈਂਡ ਵਿਖੇ ਉਥੋਂ ਦੇ ਕੁਝ ਲੋਕਾਂ ਵਲੋਂ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ | ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਦੇਸ਼ ਹੋਵੇ ਜਾਂ ਵਿਦੇਸ਼, ਨਗਰ ਕੀਰਤਨ ਦਾ ਵਿਰੋਧ ਸਾਡੇ ਗੁਰੂ ਸਾਹਿਬਾਨ ਦੇ ਸਰਬ ਸਾਂਝੇ ਸੰਦੇਸ਼ 'ਤੇ ਸੱਟ ਹੈ | ਇਯਾਲੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਹੋਰ ਸਿੱਖ ਸੰਪਰਦਾਵਾਂ ਦੇ ਮੁਖੀਆਂ ਵਲੋਂ ਭਾਰਤ ਸਰਕਾਰ ਨੂੰ ਅਪੀਲ ਹੋਵੇ ਕਿ ਉਪਰੋਕਤ ਘਟਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਮਾਲ 'ਚ ਪੰਚਾਇਤੀ ਵੱਡਾ ਅਖਾੜਾ (ਉਦਾਸੀਨ ਸੰਪਰਦਾਇ) ਵਾਲੀ ਜ਼ਮੀਨ ਦਾ ਮਾਮਲਾ ਗਰਮਾਇਆ ਅਗਲੀ ਖ਼ਬਰ ਚੀਫ਼ ਜਸਟਿਸ ਆਫ਼ ਇੰਡੀਆ ਦੇ ਸੱਦੇ 'ਤੇ ਨਸ਼ਿਆਂ ਵਿਰੁੱਧ ਜਗਰਾਉਂ ਦੇ ਪੰਜ ਜੱਜਾਂ ਨੇ ਕੱਢੀ ਰੈਲੀ
Ad Position 24