28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਸ੍ਰੀ ਭੱਠਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਵੇਗਾ ਰਵਾਨਾ

Ad Position 21
No active advertisement
ਅਜੀਤ ਡੈਸਕ 23-12-2025
ਹਠੂਰ, 22 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਨੂੰ ਛੱਡ ਕੇ ਮਾਲਵੇ ਵੱਲ ਨੂੰ ਰਵਾਨਾ ਹੋਣ ਸਮੇਂ ਦੀ ਦਾਸਤਾਨ ਦੀ ਯਾਦ ਨੂੰ ਸਮਰਪਿਤ ਬੀਤੀ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਆਰੰਭ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਤੋਂ ਰਾਤ ਦੇ ਵਿਸ਼ਰਾਮ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿਚ ਅੱਗੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਭਾਈ ਮਲਕੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਮੈਨੇਜਰ ਸ੍ਰੀ ਪਤਾਲਪੁਰੀ ਸਾਹਿਬ, ਭਾਈ ਦਵਿੰਦਰ ਸਿੰਘ ਇੰਚਾਰਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਪੈਦਲ ਮਾਰਚ ਵਲੋਂ ਵੀ ਉਨ੍ਹਾਂ ਦਾ ਸਤਿਕਾਰ ਕਰਦਿਆਂ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਦੱਸਿਆ ਕਿ ਅੱਜ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਕੀਤਾ ਜਾਵੇਗਾ ਅਤੇ ਭਲਕੇ 23 ਦਸੰਬਰ ਨੂੰ ਉੱਥੋਂ ਅੱਗੇ ਰਵਾਨਾ ਹੋਵੇਗਾ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਭਾਈ ਗੁਰਮੇਲ ਸਿੰਘ ਜੰਮੂ, ਭਾਈ ਗੁਰਦਿੱਤ ਸਿੰਘ ਮੁੱਖ ਗ੍ਰੰਥੀ, ਅਜੈਬ ਸਿੰਘ ਯੂ.ਪੀ., ਬਾਬਾ ਸੁਰਿੰਦਰ ਸਿੰਘ ਸ੍ਰੀ ਅਟਲ ਸਾਹਿਬ ਬਟਾਲਾ, ਭਾਈ ਬੇਅੰਤ ਸਿੰਘ ਗਾਗੇਵਾਲ ਗ੍ਰੰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਪਮਾਲ 'ਚ ਪੰਚਾਇਤੀ ਵੱਡਾ ਅਖਾੜਾ (ਉਦਾਸੀਨ ਸੰਪਰਦਾਇ) ਵਾਲੀ ਜ਼ਮੀਨ ਦਾ ਮਾਮਲਾ ਗਰਮਾਇਆ
Ad Position 24