28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Ad Position 21
No active advertisement
ਅਜੀਤ ਡੈਸਕ 23-12-2025
ਹੰਬੜਾਂ, 22 ਦਸੰਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਪ੍ਰਤਾਪ ਸਿੰਘ ਵਾਲਾ ਵਿਖੇ ਗੁਰਦੁਆਰਾ ਦੁੱਖ ਭੰਜਨ ਸਾਹਿਬ ਤੋਂ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁੰਦਰ ਨਗਰ ਕੀਰਤਨ ਸਜਾਏ ਗਏ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਹੋਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਸਨ | ਇਹ ਨਗਰ ਕੀਰਤਨ ਰਸਤੇ ਵਿਚ ਵੱਖ-ਵੱਖ ਪੜਾਵਾਂ 'ਤੇ ਰੁਕਦਾ ਹੋਇਆ ਪਿੰਡ ਮਲਕਪੁਰ ਬੇਟ ਵਿਖੇ ਪਹੁੰਚਿਆ | ਪਿੰਡ ਮਲਕਪੁਰ ਬੇਟ ਵਿਖੇ ਪਹੁੰਚਣ 'ਤੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ, ਪੰਚਾਇਤ ਮੈਂਬਰਾਂ ਸਮੇਤ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਭਾਵਨਾ ਸਵਾਗਤ ਕੀਤਾ ਗਿਆ ਤੇ ਸਮੂਹ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਈ | ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਤੇ ਸੰਗਤ ਵਿਚ ਗੁਰੂ ਕੇ ਲੰਗਰ ਵਰਤਾਏ ਗਏ | ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ, ਬਾਬਾ ਅੱਛਰ ਸਿੰਘ, ਬੇਅੰਤ ਸਿੰਘ, ਪੰਚ ਗਰੇਵਾਲ, ਜਗਵੀਰ ਸਿੰਘ, ਭਗਵੰਤ ਸਿੰਘ, ਮਨਜੀਤ ਸਿੰਘ ਗਿੱਲ, ਸਾਧੂ ਸਿੰਘ, ਜਤਿੰਦਰ ਸਿੰਘ ਸੋਖੋਂ, ਕਾਲਾ ਬਾਬਾ, ਮਨਿੰਦਰ ਸਿੰਘ ਕੈਨੇਡਾ, ਅਮਰੀਕ ਸਿੰਘ, ਹਰਜੋਤ ਸਿੰਘ, ਜਗਮੋਹਨ ਸਿੰਘ, ਅਮਨਦੀਪ ਸਿੰਘ ਬਾਬਾ ਤੇ ਹੋਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਊਦੀ ਅਰਬ ਵਲੋਂ ਆਸਿਮ ਮੁਨੀਰ ਸਭ ਤੋਂ ਵੱਡੇ ਸਨਮਾਨ 'ਕਿੰਗ ਅਬਦੁਲ ਅਜ਼ੀਜ਼ ਮੈਡਲ' ਨਾਲ ਸਨਮਾਨਿਤ <br/> ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ ਸ੍ਰੀ ਭੱਠਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਵੇਗਾ ਰਵਾਨਾ
Ad Position 24