ਸਿੱਧਵਾਂ ਬੇਟ, 22 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਮੱਸਿਆ ਦਾ ਦਿਹਾੜਾ ਪੂਰੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ | ਜਿੰਨ੍ਹਾਂ ਵਿਚ ਰਾਗੀ ਜੱਥਾ ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ ਮੇਘ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਜੁੜੀਆਂ ਸੰਗਤਾਂ ਨੂੰ ਕਥਾ, ਕੀਰਤਨ ਅਤੇ ਵਿਚਾਰਾਂ ਰਾਹੀਂ ਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਲਈ ਬਣਾਏ ਗਏ ਗੁਰੂ ਹਰਿਗੋਬਿੰਦ ਸਾਹਿਬ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ ਨੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਖ਼ਜ਼ਾਨਚੀ ਭਾਈ ਕੁਲਵਿੰਦਰ ਸਿੰਘ ਲੀਲਾਂ, ਭਾਈ ਗੁਰਮੁਖ ਸਿੰਘ ਸ਼ੇਖਦੌਲਤ, ਸ਼ਮਸ਼ੇਰ ਸਿੰਘ ਜਨੇਤਪੁਰਾ, ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਸਰਪੰਚ ਚਰਨ ਸਿੰਘ ਫੌਜੀ ਸੋਢੀਵਾਲ, ਜਸਵੰਤ ਸਿੰਘ ਮਲਸੀਹਾਂ ਬਾਜਨ, ਕਰਮਜੀਤ ਸਿੰਘ ਜਨੇਤਪੁਰਾ ਅਤੇ ਜਗਮੋਹਨ ਸਿੰਘ ਸੋਢੀਵਾਲ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰਕੇ ਸੇਵਾ ਦੇ ਇਸ ਕੁੰਭ ਵਿਚ ਆਪਣਾ ਬਣਦਾ ਯੋਗਦਾਨ ਪਾਇਆ |