ਚੌਂਕੀਮਾਨ, 22 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਪੋਨਾ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਬਣੇ ਬੀਬੀ ਬਲਜੀਤ ਕੌਰ ਪੋਨਾ ਨੇ ਸਮੁੱਚੇ ਨਗਰ ਨਿਵਾਸੀਆਂ ਸਮੇਤ ਜ਼ੋਨ ਪੋਨਾ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਹੋਈ | ਇਸ ਮੌਕੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ ਨੇ ਦੱਸਿਆ ਕਿ ਬੀਬੀ ਬਲਜੀਤ ਕੌਰ ਪੋਨਾ ਨੇ 'ਆਪ' ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ 156 ਵੋਟਾਂ ਦੇ ਫਰਕ ਨਾਲ ਹਰਾਇਆ |