ਜਗਰਾਉਂ, 22 ਦਸੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ 'ਚ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਦੀ ਅਗਵਾਈ 'ਚ ਯੂ.ਕੇ.ਜੀ. ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸ਼ਹਾਦਤ ਦੇ ਸਬੰਧ 'ਚ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਗਈ | ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਆਦਰ ਕਰਨਾ ਚਾਹੀਦਾ ਹੈ | ਇਸ ਮੌਕੇ ਪਰਮਜੀਤ ਕੌਰ, ਗੁਰਮੀਤ ਕੌਰ, ਜੋਤੀ ਰਾਣੀ, ਰਜਨੀ ਰਿਹਾਲ, ਸ਼ੈਲੀ ਗਾਬਾ, ਸ਼ੈਲੀ ਅਰੋੜਾ, ਦੀਕਸ਼ਾ ਹੰਸ, ਗੁਰਜੀਤ ਕੌਰ, ਕੁਲਵਿੰਦਰ ਕੌਰ, ਰਾਖੀ ਬਾਂਸਲ ਆਦਿ ਹਾਜ਼ਰ ਸਨ |