28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗਰਾਮ ਪੰਚਾਇਤ ਛਪਾਰ ਵਲੋਂ ਕੂੜਾ ਚੁੱਕਣ ਲਈ ਵਿਸ਼ੇਸ਼ ਗੱਡੀ ਦਾ ਪ੍ਰਬੰਧ

Ad Position 21
No active advertisement
ਅਜੀਤ ਡੈਸਕ 23-12-2025
ਅਹਿਮਦਗੜ੍ਹ, 22 ਦਸੰਬਰ (ਰਵਿੰਦਰ ਪੁਰੀ)-ਪਿੰਡ ਛਪਾਰ ਦੀ ਪੰਚਾਇਤ ਵਲੋਂ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਪਿੰਡਾਂ ਦੇ ਘਰਾਂ ਦੇ ਕੂੜੇ ਦੇ ਪੱਕੇ ਪ੍ਰਬੰਧ ਲਈ ਵਿਸ਼ੇਸ਼ ਆਟੋ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ¢ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਅੱਜ ਇਸ ਆਟੋ ਨੂੰ ਰਸਮੀ ਤੌਰ 'ਤੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਲਈ ਰਵਾਨਾ ਕੀਤਾ ਗਿਆ¢ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੂੜਾ ਸੁੱਟਣ ਦੀ ਵੱਡੀ ਸਮੱਸਿਆ ਦੇ ਪੱਕੇ ਹੱਲ ਲਈ ਘਰਾਂ ਤੋਂ ਕੂੜਾ ਚੁੱਕਣ ਲਈ ਇਹ ਕੁੜੇ ਵਾਲੀ ਆਟੋ ਗੱਡੀ ਹਰੇਕ ਘਰ ਤੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਲੈ ਕੇ ਜਾਇਆ ਕਰੇਗੀ ¢ ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਕਾਮਾਗਾਟਾਮਾਰੂ ਯਾਦਗਾਰ ਕਮੇਟੀ ਸ਼ਹੀਦ ਊਧਮ ਸਿੰਘ ਦਾ ਜਨਮ ਦਿਨ ਮਨਾਏਗੀ 26 ਨੂੰ ਅਗਲੀ ਖ਼ਬਰ ਸਾਬਕਾ ਸਰਪੰਚ ਜਗਜੀਤ ਸਿੰਘ ਬੜਿੰਗ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24