28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ 7 ਰੋਜ਼ਾ ਮੈਡੀਕਲ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 23-12-2025
ਗੁਰੂਸਰ ਸੁਧਾਰ, 22 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੁਦਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਅੱਜ 7 ਰੋਜ਼ਾ ਮੁਫ਼ਤ ਐਕਯੂਪੰਚਰ ਮੈਡੀਕਲ ਕੈਂਪ ਸ਼ੁਰੂ ਹੋ ਗਿਆ | ਡਾ: ਕੋਟਨੀਸ ਐਕਯੁਪੰਚਰ ਚੈਰੀਟੇਬਲ ਹਸਪਤਾਲ ਸਲੇਮ ਟਾਬਰੀ ਜਲੰਧਰ ਵਲੋਂ ਲਗਾਏ ਗਏ ਇਸ ਕੈਂਪ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਾਕਟਰੀ ਟੀਮ ਵਲੋਂ ਮਰੀਜ਼ਾਂ ਦੇ ਕਮਰ ਦਰਦ, ਡਿਸਕ ਪਰਲੈਪਸ, ਲਕਵਾ, ਅਧਰੰਗ, ਜੋੜਾਂ-ਗੋਡਿਆਂ ਦਾ ਦਰਦ, ਸਰਵਾਇਕਲ ਆਦਿ ਸਮੇਤ ਹੋਰ ਵੀ ਕਈ ਤਰ੍ਹਾਂ ਦੀ ਬਿਮਾਰੀਆਂ ਦੀ ਜਾਂਚ ਕੀਤੀ ਗਈ ਤੇ ਮੈਡੀਕਲ ਸੁਵਿਧਾ ਦੇਣ ਤੋਂ ਇਲਾਵਾ ਬਿਮਾਰੀਆਂ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ | ਗੁਰਦੁਆਰਾ ਸਾਹਿਬ ਕਮੇਟੀ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ ਨੇ ਸੰਗਤਾਂ ਨੂੰ ਇਸ ਕੈਂਪ ਤੋਂ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ | ਇਸ ਮੌਕੇ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਸਾਬਕਾ ਆਈ.ਪੀ.ਐੱਸ. ਇਕਬਾਲ ਸਿੰਘ ਗਿੱਲ, ਡਾ: ਇੰਦਰਜੀਤ ਸਿੰਘ ਢੀਂਗਰਾ, ਜਸਵੰਤ ਸਿੰਘ ਛਾਪਾ, ਸਰਪੰਚ ਹਰਜਿੰਦਰ ਕੌਰ ਗਿੱਲ, ਪਿ੍ੰ: ਜਗਦੀਸ਼ ਕੌਰ, ਪੰਚ ਸੁਰਿੰਦਰ ਸਿੰਘ, ਗੈਰੀ ਗਿੱਲ, ਪਿਆਰਾ ਸਿੰਘ, ਬਾਬਾ ਬਲਵਿੰਦਰ ਸਿੰਘ, ਭਾਈ ਹਰਮਨਜੋਤ ਸਿੰਘ, ਬਾਬਾ ਜਸਵੰਤ ਸਿੰਘ ਆਦਿ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੂੰਨ ਦਾ ਨਾਂਅ ਬਦਲਣ ਦੇ ਵਿਰੋਧ 'ਚ ਰੁੜਕਾ ਵਿਖੇ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦਾ ਪੁਤਲਾ ਜਲਾਇਆ ਅਗਲੀ ਖ਼ਬਰ ਰੁਪਿੰਦਰ ਸਿੰਘ ਕਾਕਨ ਸੇਖੋਂ ਨੂੰ ਸੈਂਕੜੇ ਲੋਕਾਂ ਵਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਈ
Ad Position 24