28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 23-12-2025
ਜਗਾਰਾਉਂ, 22 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਇਤਿਹਾਸਕ ਨਗਰ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ | ਇਸ ਦੌਰਾਨ ਵੱਖ-ਵੱਖ ਗੱਤਕਾ ਪਾਰਟੀਆਂ ਨੇ ਖ਼ਾਲਸਾਹੀ ਜਾਹੋ-ਜਲਾਲ ਨਾਲ ਕਰਤੱਵ ਦਿਖਾਏ | ਨਗਰ ਕੀਰਤਨ ਮੌਕੇ ਪੰਥਕ ਢਾਡੀ ਡਾ: ਅਮਰਜੀਤ ਸਿੰਘ ਸਫਰੀ ਦੇ ਢਾਡੀ ਜਥੇ ਨੇ ਬਾਬਾ ਜੀਵਨ ਸਿੰਘ ਜੀ ਜੀਵਨ ਅਤੇ ਸ਼ਹੀਦੀ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਢਾਡੀ ਜਥਿਆਂ ਨੇ ਬਾਬਾ ਜੀਵਨ ਸਿੰਘ ਜੀ ਵਲੋਂ ਨੌਵੇਂ ਪਾਤਿਸ਼ਾਹ ਜੀ ਦਾ ਦਿੱਲੀ ਤੋਂ ਸੀਸ ਲਿਆਉਣ ਅਤੇ ਚਮਕੌਰ ਦੀ ਗੜ੍ਹੀ 'ਚ ਬਹਾਦਰੀ ਦਿਖਾਉਣ ਦਾ ਪ੍ਰਸੰਗ ਸੰਗਤ ਨੂੰ ਸੁਣਾਇਆ | ਇਸ ਮੌਕੇ ਸੇਵਾਦਾਰਾਂ ਵਲੋਂ ਥਾਂ-ਥਾਂ ਲੰਗਰ ਲਾਏ ਗਏ | ਇਸ ਮੌਕੇ ਇਤਿਹਾਸਕ ਗੁਰਦੁਆਰਾ ਕੈਮਾਂ ਵਾਲੀ ਢਾਬ ਦੇ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਨੇ ਰਾਗੀ, ਢਾਡੀ ਤੇ ਪ੍ਰਚਾਰਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਧਾਨ ਨਛੱਤਰ ਸਿੰਘ, ਡਾ: ਭੋਲਾ ਸਿੰਘ ਘਾਰੂ, ਗੁਰਮੀਤ ਸਿੰਘ ਸਾਊਦੀ ਅਰਬ, ਬੇਅੰਤ ਸਿੰਘ, ਸੰਤੋਖ ਸਿੰਘ ਸੋਖੀ, ਗੁਰਪ੍ਰੀਤ ਸਿੰਘ ਗੋਪੀ, ਜੁਗਰਾਜ ਸਿੰਘ ਰਾਜੂ, ਗੁਰਸੇਵਕ ਸਿੰਘ, ਗੁਰਮੇਲ ਸਿੰਘ ਗੇਲੂ, ਰਣਜੀਤ ਸਿੰਘ ਜੀਤੀ ਮਿਸਤਰੀ, ਕੁਲਵੰਤ ਸਿੰਘ ਕਾਂਸਟੇਬਲ, ਜਗਦੀਪ ਸਿੰਘ, ਜੱਗਾ ਸਿੰਘ, ਕੁਲਵੰਤ ਸਿੰਘ, ਕਮਲ ਸਿੰਘ, ਹੈਪੀ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਮੁੱਲਾਂਪੁਰ ਲਈ ਕਾਂਗਰਸ ਪਾਰਟੀ ਦੇ ਜੇਤੂ ਮਨਵੀਰ ਸਿੰਘ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਸਹਾਇਤਾ ਦੇ ਨਾਂਅ 'ਤੇ ਮਾਰੀ ਜਾ ਰਹੀ ਠੱਗੀ ਦੀ ਪੋਲ ਕਿਸਾਨ ਯੂਨੀਅਨ ਨੇ ਖੋਲ੍ਹੀ
Ad Position 24