ਜਗਰਾਉਂ, 22 ਦਸੰਬਰ (ਗੁਰਦੀਪ ਸਿੰਘ ਮਲਕ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪਿੰਡ ਰੋਜ਼ਗਾਰ ਗਾਰੰਟੀ ਯੋਜਨਾ) ਨੂੰ ਹੌਲੀ-ਹੌਲੀ ਖ਼ਤਮ ਕਰਕੇ ਉਸ ਦੀ ਥਾਂ 'ਜੀ ਰਾਮ ਜੀ' ਵਰਗੀ ਨਵੀਂ ਸਕੀਮ ਲਿਆਉਣ ਦੀ ਤਿਆਰੀ ਕਰਨਾ ਦੇਸ਼ ਦੇ ਗਰੀਬ, ਮਜ਼ਦੂਰ ਅਤੇ ਪਿੰਡਾਂ ਵਿਚ ਵਸਦੇ ਲੋਕਾਂ ਦੇ ਹਿੱਤਾਂ 'ਤੇ ਸਿੱਧਾ ਹਮਲਾ ਹੈ | ਮੈਂ ਇਸ ਗਰੀਬ ਵਿਰੋਧੀ ਅਤੇ ਅਸੰਵੇਦਨਸ਼ੀਲ ਫ਼ੈਸਲੇ ਦਾ ਕੜੇ ਸ਼ਬਦਾਂ ਵਿਚ ਵਿਰੋਧ ਕਰਦਾ ਹਾਂ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਇੰਜੀਨੀਅਰ ਜਗਦੀਪ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਖ਼ਤਮ ਕਰਨ ਦੇ ਕਿਸੇ ਵੀ ਫ਼ੈਸਲੇ ਦੇ ਖਿਲਾਫ਼ ਦੇਸ਼-ਪੱਧਰੀ ਲੋਕਤੰਤਰਿਕ ਅਤੇ ਸੰਵਿਧਾਨਕ ਢੰਗ ਨਾਲ ਸੰਘਰਸ਼ ਕੀਤਾ ਜਾਵੇਗਾ |