27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦਾ ਇੰਚਾਰਜ ਥਾਣੇਦਾਰ ਸੁਖਮੰਦਰ ਸਿੰਘ ਲਾਈਨ ਹਾਜ਼ਰ

Ad Position 21
No active advertisement
ਅਜੀਤ ਡੈਸਕ 23-12-2025
ਸਿੱਧਵਾਂ ਬੇਟ, 22 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਸੇਵਾ ਨਿਭਾ ਰਹੇ ਏ.ਐੱਸ.ਆਈ. ਰਾਜਵਰਿੰਦਰਪਾਲ ਸਿੰਘ ਨੂੰ ਪੁਲਿਸ ਚੌਂਕੀ ਗਿੱਦੜਵਿੰਡੀ ਦਾ ਇੰਚਾਰਜ ਨਿਯੁਕਤ ਕੀਤਾ ਹੈ | ਜਿੰਨ੍ਹਾਂ ਨੇ ਆਪਣਾ ਅਹੁਦਾ ਸੰਭਾਲਦੇ ਹੋਏ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਦਿਸ਼ਾ-ਨਿਰਦੇਸ਼ 'ਤੇ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਗੱਲ ਕਹੀ | ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਨੇ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਗੁਰਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਬਖਤਾਵਰ ਸਿੰਘ ਵਾਸੀ ਖੋਲਿ੍ਹਆਂ ਵਾਲਾ ਪੁਲ ਮਲਸੀਹਾਂ ਬਾਜਣ ਨੂੰ ਮਲਸੀਹਾਂ ਬਾਜਣ ਦੇ ਸਿੱਧਵਾਂ ਬਰਾਂਚ ਨਹਿਰ ਨਜ਼ਦੀਕ ਸਥਿੱਤ ਸ਼ਮਸ਼ਾਨਘਾਟ ਕੋਲੋਂ ਨਸ਼ਾ ਕਰਦੇ ਨੂੰ ਗਿ੍ਫ਼ਤਾਰ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ: 288 ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਂਦਵਾਲ ਦੇ ਗਰੀਬ ਕਿਸਾਨ ਤੇ ਪਸ਼ੂ ਪਾਲਕ ਦੀ ਚੋਰਾਂ ਵਲੋਂ ਮੱਝ ਚੋਰੀ ਅਗਲੀ ਖ਼ਬਰ 'ਹਾਦਸਿਆਂ ਵਾਲੇ ਚੌਂਕ' 'ਚ ਮੁੜ ਵਾਪਰਿਆ ਵੱਡਾ ਸੜਕ ਹਾਦਸਾ
Ad Position 24