27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸੰਬੰਧੀ ਜੋੜ ਮੇਲਾ'

Ad Position 21
No active advertisement
ਅਜੀਤ ਡੈਸਕ 23-12-2025
ਰਾਏਕੋਟ, 22 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਪੁੱਜਣ ਦੀ ਖੁਸ਼ੀ 'ਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਸਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਹਿਨੁਮਾਈ ਹੇਠ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਅਤੇ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸ਼ਹਿਰ ਅਤੇ ਆਸ-ਪਾਸ ਪਿੰਡਾਂ ਦੇ ਵੱਖ-ਵੱਖ ਗੁਰੂਘਰਾਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਨਗਰ ਕੀਰਤਨ ਦੇ ਸਭ ਲੋੜੀਂਦੇ ਪ੍ਰਬੰਧ ਪੂਰੇ ਕਰਨ ਸਬੰਧੀ ਵਿਚਾਰਾਂ ਕੀਤੀਆਂ, ਜਦਕਿ ਸੰਗਤਾਂ ਲਈ ਗੁਰੂ ਦੇ ਲੰਗਰਾਂ ਤੇ ਬੈਠਣ ਲਈ ਪੰਡਾਲਾਂ ਦੇ ਉੱਚਿਤ ਪ੍ਰਬੰਧ ਕਰਨ ਸਬੰਧੀ ਗੱਲਬਾਤ ਕੀਤੀ ਗਈ | ਇਸ ਮੌਕੇ ਬਾਬਾ ਕੇਵਲ ਸਿੰਘ ਕਾਰ ਸੇਵਾ ਵਾਲੇ, ਬਾਬਾ ਜੀਵਨ ਸਿੰਘ ਕਾਰ ਸੇਵਾ ਵਾਲੇ, ਸਾਬਕਾ ਕੌਂਸਲਰ ਡਾ. ਹਰਪਾਲ ਸਿੰਘ ਗਰੇਵਾਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਕੈਪਟਨ ਰਣਜੀਤ ਸਿੰਘ ਗਰੇਵਾਲ, ਨੰਬਰਦਾਰ ਭੁਪਿੰਦਰ ਸਿੰਘ ਗਰੇਵਾਲ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਕੁਲਦੀਪ ਸਿੰਘ, ਹਰਕੇਸ਼ ਸਿੰਘ ਗਰੇਵਾਲ, ਬਲਜਿੰਦਰ ਸਿੰਘ, ਚਰਨ ਸਿੰਘ ਗਰੇਵਾਲ, ਪਿ੍ੰਸੀਪਲ ਕਰਮਜੀਤ ਸਿੰਘ, ਮੁਖਤਿਆਰ ਸਿੰਘ ਛਾਪਾ, ਅਵਤਾਰ ਸਿੰਘ ਗੁਰਦੁਆਰਾ ਬਾਬਾ ਸ਼੍ਰੀ ਚੰਦ, ਰਜਿੰਦਰ ਸਿੰਘ ਕਾਕਾ ਚਾਹਲ, ਧਰਮ ਪ੍ਰਚਾਰ ਕਮੇਟੀ ਵਲੋਂ ਭਾਈ ਅੰਮਿ੍ਤਪਾਲ ਸਿੰਘ, ਡਾਇਰੈਕਟਰ ਗੁਰਜੀਤ ਸਿੰਘ ਗਿੱਲ, ਡਾ.ਰਵਿੰਦਰ ਸਿੰਘ ਟੂਸਾ, ਬਾਦਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪਿੰਡ ਗੋਂਦਵਾਲ ਦੇ ਗਰੀਬ ਕਿਸਾਨ ਤੇ ਪਸ਼ੂ ਪਾਲਕ ਦੀ ਚੋਰਾਂ ਵਲੋਂ ਮੱਝ ਚੋਰੀ
Ad Position 24