15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

'ਆਪ' ਸਰਕਾਰ ਨਵੇਂ ਬਣੇ ਕਾਨੂੰਨ 'ਵਿਕਸਿਤ ਭਾਰਤ ਪੇਂਡੂ ਰੁਜ਼ਗਾਰ ਗਰੰਟੀ ਮਿਸ਼ਨ 2025' ਨੂੰ ਵਿਧਾਨ ਸਭਾ 'ਚ ਮਤਾ ਪਾ ਕੇ ਰੱਦ ਕਰੇ

Ad Position 21
No active advertisement
ਅਜੀਤ ਡੈਸਕ 24-12-2025
ਰਾਏਕੋਟ, 23 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸੈਂਟਰ ਟਰੇਡ ਯੂਨੀਅਨ ਆਫ਼ ਇੰਡੀਆ ਨਾਲ ਸੰਬੰਧਿਤ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਸਬੰਧੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ | ਅੱਜ ਤੀਸਰੇ ਦਿਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਇਸ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿੰਡ ਕਾਲਸਾਂ, ਧੂਰਕੋਟ, ਫੇਰੂਰਾਈ, ਨੱਥੋਵਾਲ ਆਦਿ ਪਿੰਡਾਂ ਵਿਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਨਵਾਂ ਕਾਨੂੰਨ 'ਵਿਕਸਿਤ ਭਾਰਤ ਪੇਂਡੂ ਰੁਜ਼ਗਾਰ ਗਾਰੰਟੀ ਮਿਸ਼ਨ 2025' ਨੂੰ ਵਿਧਾਨ ਸਭਾ 'ਚ ਮਤਾ ਪਾ ਕੇ ਵਿਰੋਧ ਕੀਤਾ ਜਾਵੇ | ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਡਾ. ਪ੍ਰਕਾਸ਼ ਸਿੰਘ ਬਰ੍ਹਮੀ ਨੇ ਕਿਹਾ ਕਿ ਪਿੰਡਾਂ ਵਿਚ ਇਸ ਬਿੱਲ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਅਤੇ ਲੋਕਾਂ ਦੇ ਮਨਾਂ ਵਿਚ ਬਿੱਲ ਖਿਲਾਫ਼ ਭਾਰੀ ਰੋਹ ਹੈ | ਇਸ ਜਾਰੀ ਹੋਏ ਨਵੇਂ ਕਾਨੂੰਨ ਖ਼ਿਲਾਫ਼ ਰਾਏਕੋਟ ਵਿਖੇ 10 ਜਨਵਰੀ ਨੂੰ ਇਕ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਦੌਰਾਨ ਸੀਟੂ ਤੇ ਮਨਰੇਗਾ ਦੇ ਸੂਬਾਈ ਆਗੂ ਸੰਬੋਧਨ ਕਰਨਗੇ | ਇਸ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਵਿਚ ਤਿੰਨ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ, ਜਿਸ ਵਿਚ ਵੱਡੀ ਗਿਣਤੀ 'ਚ ਲੋਕਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ | ਇਸ ਮੌਕੇ ਰੁਲਦਾ ਸਿੰਘ ਗੋਬਿੰਦਗੜ੍ਹ, ਗੁਰਮੇਲ ਸਿੰਘ, ਹਰਬੰਸ ਸਿੰਘ ਫੇਰੂਰਾਈ, ਮਨਦੀਪ ਸਿੰਘ, ਸਰਪੰਚ ਗੁਰਪ੍ਰੇਮ ਸਿੰਘ, ਲਾਭ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਵੀਰ ਬਾਲ ਦਿਵਸ ਦਾ ਨਾਂਅ ਬਦਲਣ ਲਈ ਮੁੜ ਕੀਤੀ ਅਪੀਲ
Ad Position 24