15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 24-12-2025
ਮੁੱਲਾਂਪੁਰ-ਦਾਖਾ, 23 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੇਂ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾ ਉਚਾਰਨ, ਭਾਸ਼ਣ, ਕਈ ਹੋਰ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ | ਸਕੂਲ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਹਫ਼ਤਾ ਸਿੱਖ ਕੌਮ ਦੇ ਦਰਦ ਅਤੇ ਸ਼ਹਾਦਤਾਂ ਵਾਲਾ ਸਪਤਾਹ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਉਨ੍ਹਾਂ ਦੀ ਸ਼ਹਾਦਤ ਪ੍ਰਗਟ ਕਰਦੀ ਹੈ | ਪਿ੍ੰਸੀਪਲ ਬਖਸ਼ੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪਹਿਲਾਂ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਦੀ ਚਮਕੌਰ ਦੀ ਜੰਗ ਸਮੇਂ ਸ਼ਹਾਦਤ ਦਾ ਜਾਮ ਪੀ ਗਏ, ਫਿਰ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਨੂੰ ਜਿੰਦਾ ਨੀਹਾਂ ਵਿਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ | ਸਕੂਲ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਅਤੇ ਲੇਖ ਪੜ੍ਹੇ ਗਏ |
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਕਾਬੂ ਅਗਲੀ ਖ਼ਬਰ 'ਆਪ' ਸਰਕਾਰ ਨਵੇਂ ਬਣੇ ਕਾਨੂੰਨ 'ਵਿਕਸਿਤ ਭਾਰਤ ਪੇਂਡੂ ਰੁਜ਼ਗਾਰ ਗਰੰਟੀ ਮਿਸ਼ਨ 2025' ਨੂੰ ਵਿਧਾਨ ਸਭਾ 'ਚ ਮਤਾ ਪਾ ਕੇ...
Ad Position 24