15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਾਕਿਸਤਾਨ ਤੋਂ ਸਪਲਾਈ ਹੋ ਕੇ ਆਈ 3 ਕਿੱਲੋਂ ਤੋਂ ਵੱਧ ਮਾਤਰਾ 'ਚ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 24-12-2025

ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ 'ਚ 18 ਕਰੋੜ ਰੁਪਏ ਤੋਂ ਵੱਧ ਦੀ ਕੀਮਤ
ਜਗਰਾਉਂ, 23 ਦਸੰਬਰ (ਗੁਰਦੀਪ ਸਿੰਘ ਮਲਕ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ.ਆਈ.ਏ ਸਟਾਫ਼ ਵਲੋਂ ਵੱਡਾ ਕਾਰਵਾਈ ਕਰਦਿਆਂ ਇਕ ਅੰਤਰਰਾਸਟਰੀ ਡਰੱਗ ਗਰੋਹ ਦੇ ਤਿੰਨ ਮੈਂਬਰਾਂ ਨੂੰ 3 ਕਿੱਲੋਂ ਤੋਂ ਵੱਧ ਮਾਤਰਾ 'ਚ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ 'ਚ 18 ਕਰੋੜ ਤੋਂ ਵੱਧ ਕੀਮਤ ਦੱਸੀ ਜਾ ਰਹੀ ਹੈ | ਇਹ ਹੈਰੋਇਨ ਨੂੰ ਸਪਲਾਈ ਕਰਨ ਲਈ ਕਾਬੂ ਕੀਤੇ ਦੋਸ਼ੀ ਨਵੀਂ ਬਗੈਰ ਨੰਬਰੀ ਸਕਾਰਪੀਓ ਗੱਡੀ 'ਚ ਲਿਜਾ ਰਹੇ ਹਨ, ਜੋ ਜਗਰਾਉਂ ਨਜ਼ਦੀਕ ਨਾਕਾ ਲਾ ਕੇ ਪੁਲਿਸ ਨੇ ਕਾਬੂ ਕਰ ਲਏ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੇ ਮੁਖੀ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਫਿਰੋਜ਼ਪੁਰ ਸਾਈਡ ਤੋਂ ਇਕ ਬਗੈਰ ਨੰਬਰੀ ਨਵੀਂ ਸਕਾਰਪੀਓ ਗੱਡੀ 'ਚ ਅਮਨਦੀਪ ਸਿੰਘ ਉਰਫ਼ ਰੋਮੀ ਪੁੱਤਰ ਗੁਰਚਰਨ ਸਿੰਘ ਵਾਸੀ ਮੁਹੱਲਾ ਕੋਟ ਮੰਗਲ ਸਿੰਘ ਲੁਧਿਆਣਾ, ਪਵਨ ਕੁਮਾਰ ਪੁੱਤਰ ਸ਼ਿਵ ਸ਼ੰਕਰ ਰਾਏ ਵਾਸੀ ਸਹਿਬਜ਼ਾਦਾ ਅਜੀਤ ਸਿੰਘ ਨਗਰ ਲੁਧਿਆਣਾ ਅਤੇ ਬਚਿੱਤਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਆਸਲ ਜ਼ਿਲ੍ਹਾ ਫਿਰੋਜ਼ਪੁਰ ਜੋ ਕਿ ਇਹ ਤਿੰਨੋਂ ਵੱਡੇ ਪੱਧਰ 'ਤੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਇਹ ਲੁਧਿਆਣਾ ਵੱਲ ਨੂੰ ਜਾ ਰਹੇ ਹਨ | ਜਿਸ 'ਤੇ ਤੁਰੰਤ ਪੁਲਿਸ ਪਾਰਟੀ ਨੇ ਗੁਰੂਸਰ ਕਾਉਂਕੇ ਨਜ਼ਦੀਕ ਜੀ.ਟੀ. ਰੋਡ 'ਤੇ ਹਾਈਜੈਕ ਨਾਕੇ 'ਤੇ ਸਕਾਰਪੀਓ ਗੱਡੀ ਨੂੰ ਰੋਕ ਉਸ 'ਚੋਂ ਤਿੰਨਾਂ ਨੂੰ ਕਾਬੂ ਕਰ ਲਿਆ | ਮੌਕੇ 'ਤੇ ਡੀ.ਐੱਸ.ਪੀ ਜਸਵਿੰਦਰ ਸਿੰਘ ਢੀਂਡਸਾ ਨੂੰ ਬਲਾ ਕੇ ਜਦੋਂ ਗੱਡੀ ਦੀ ਤਲਾਸ਼ੀ ਲਾਈ ਗਈ ਤਾਂ ਉਸ 'ਚੋਂ 3 ਕਿੱਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਦੋਸ਼ੀਆਂ ਨੂੰ ਕਾਬੂ ਕਰਕੇ ਇਨ੍ਹਾਂ ਖ਼ਿਲਾਫ਼ ਪੁਲਿਸ ਥਾਣਾ ਸਦਰ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਪਹਿਲਾ ਵੀ ਕਈ ਵਾਰ ਪਾਕਿਸਤਾਨ 'ਚੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਲੁਧਿਆਣਾ ਖੇਤਰ 'ਚ ਸਪਲਾਈ ਕਰ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਅਮਨਦੀਪ ਸਿੰਘ ਉਰਫ਼ ਰੋਮੀ ਖਿਲਾਫ਼ ਪਹਿਲਾ ਹੀ 14 ਮੁਕੱਦਮੇ ਵੱਖ-ਵੱਖ ਪੁਲਿਸ ਥਾਣਿਆਂ 'ਚ ਦਰਜ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਇਨ੍ਹਾਂ ਤੋਂ ਪੁੱਛਗਿੱਛ ਦੌਰਾਨ ਹੋਰ ਦੋਸ਼ੀਆਂ ਦੇ ਚਿਹਰੇ ਸਾਹਮਣੇ ਆਉਣ ਦੀ ਉਮੀਦ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ 'ਚ ਪਹਿਲੀ ਵਾਰ ਇਨੀ ਵੱਡੀ ਮਾਤਰਾ 'ਚ ਹੈਰੋਇਨ ਦੀ ਬਰਾਮਦੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਸ਼ਹਿਰ ਤੇ ਨਗਰ ਕੌਂਸਲ ਦਫ਼ਤਰ ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਦੁਖੀ ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਦਫ਼ਤਰ ਨੂ... ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ 2 ਕਾਬੂ
Ad Position 24