15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੂਬੇ 'ਚ ਗੈਂਗਸਟਰ ਰਾਜ ਦੇ ਚਲਦਿਆਂ ਵਿਗੜ ਰਹੇ ਹਾਲਾਤ ਲਈ ਸਰਕਾਰ ਜ਼ਿੰਮੇਵਾਰ-ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 24-12-2025
ਹੰਬੜਾਂ, 23 ਦਸੰਬਰ (ਮੇਜਰ ਹੰਬੜਾਂ)-ਸੂਬੇ 'ਚ ਵੱਧ ਰਹੀਆਂ ਗੈਂਗਸਟਰਾਂ ਦੀਆਂ ਵਾਰਦਾਤਾਂ ਨਾਲ ਆਏ ਦਿਨ ਹੋ ਰਹੇ ਕਤਲਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਸੂਬੇ 'ਚ ਸੁਰੱਖਿਆ ਪ੍ਰਬੰਧਾਂ ਦਾ ਜਨਾਜਾ ਨਿਕਲ ਚੁੱਕਾ ਹੈ ਤੇ ਸੂਬੇ 'ਚ ਬਣੇ ਮਾੜੇ ਹਾਲਾਤ ਲਈ 'ਆਪ' ਸਰਕਾਰ ਜ਼ਿੰਮੇਵਾਰ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਸਬਾ ਹੰਬੜਾਂ ਵਿਖੇ ਸੂਬੇ ਦੇ ਵਿਗੜ ਰਹੇ ਹਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅੱਜ ਹਰ ਫਰੰਟ 'ਤੇ ਫੇਲ੍ਹ ਸਾਬਤ ਹੁੰਦੀ ਦਿਖਾਈ ਦੇ ਰਹੀ ਤੇ ਸੂਬੇ 'ਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਦਿਨ-ਦਿਹਾੜੇ ਕਤਲ ਕਰਨ ਵਰਗੀਆਂ ਘਟਨਾਵਾਂ ਵਾਪਰਨਾਂ ਸਰਕਾਰ ਦੀ ਮਾੜੀ ਕਾਰਗੁਜਾਰੀ ਨੂੰ ਬਿਆਨ ਕਰਦਾ ਹੈ | ਖ਼ਾਲਸਾ ਨੇ ਕਿਹਾ ਕਿ ਸੂਬਾ ਸਰਕਾਰ ਇਸ਼ਤਿਹਾਰਾਂ ਰਾਹੀਂ ਵਿਕਾਸ ਕਾਰਜਾਂ ਬਾਰੇ ਝੂਠੇ ਪ੍ਰਚਾਰ 'ਚ ਰੁੱਝੀ ਹੋਈ ਹੈ ਜਦੋਂ ਕਿ ਜ਼ਮੀਨੀ ਪੱਧਰ 'ਤੇ ਸ਼ਹਿਰਾਂ ਦੇ ਨਾਲ ਪਿੰਡਾਂ 'ਚ ਵਿਕਾਸ ਕਾਰਜ ਠੱਪ ਹੋਣ ਨਾਲ ਸੜਕਾਂ ਦੀ ਤਰਸਯੋਗ ਹਾਲਤ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਹਲਾਤ ਬਦ ਤੋਂ ਬਦਤਰ ਬਣੇ ਹੋਏ ਹਨ ਤੇ ਕਿਸੇ ਪਾਸੇ ਕੋਈ ਵਿਕਾਸ ਕਾਰਜ ਚੱਲਦੇ ਨਜ਼ਰ ਨਹੀਂ ਆ ਰਹੇ ਤੇ ਪੰਚਾਇਤਾਂ ਗ੍ਰਾਂਟਾਂ ਉਡੀਕ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਦੇ ਨਾਲ ਸੂਬੇ ਦੇ ਵਿਕਾਸ ਪਾਸੇ ਸਰਕਾਰ ਦਾ ਕੋਈ ਧਿਆਨ ਨਹੀਂ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਖਾਸ ਪਾਰਟੀ ਦੀ ਸਰਕਾਰ ਬਣਕੇ ਰਹਿ ਗਈ ਹੈ ਤੇ ਉਸ ਨੂੰ ਲੋਕਾਂ ਦੀ ਜਾਨ-ਮਾਲ ਦੀ ਕੋਈ ਪ੍ਰਵਾਹ ਨਹੀਂ ਹੈ | ਇਸ ਮੌਕੇ 'ਤੇ ਉਨ੍ਹਾਂ ਨਾਲ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਅਵਤਾਰ ਸਿੰਘ ਤਾਰੀ ਚੀਮਾ, ਬਲਾਕ ਸੰਮਤੀ ਮੈਂਬਰ ਕਾਰਜ ਬਾਠ, ਸੀਨੀਅਰ ਆਗੂ ਮੇਜਰ ਸਿੰਘ ਚੀਮਾਂ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਟ ਇਲਾਕੇ ਦੇ ਤਿੰਨ ਪਿੰਡਾਂ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਰਕੇ ਐੱਸ.ਡੀ.ਐੱਮ. ਦਫ਼ਤਰ ਜਗਰਾਉਂ ਦਿ... ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24