14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 24-12-2025
ਚੌਂਕੀਮਾਨ, 23 ਦਸੰਬਰ (ਤੇਜਿੰਦਰ ਸਿੰਘ ਚੱਢਾ)-ਅੱਜ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਭਾ ਦਾ ਅਯੋਜਨ ਕੀਤਾ ਗਿਆ | ਪਹਿਲਾਂ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਸ਼ਹੀਦਾਂ ਦੀ ਯਾਦ ਵਿਚ 'ਸਫ਼ਰ-ਏ-ਸ਼ਹਾਦਤ' ਰਾਹੀਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ,ਮਾਤਾ ਗੁਜਰੀ ਜੀ, ਮੋਤੀ ਰਾਮ ਮਹਿਰਾ ਜੀ, ਦੀਵਾਨ ਟੋਡਰ ਮੱਲ ਜੀ ਅਤੇ ਸ਼ਹੀਦ ਸਿੰਘਾਂ ਨੂੰ ਯਾਦ ਕੀਤਾ ਗਿਆ | ਮੈਡਮ ਰਮਨਪ੍ਰੀਤ ਕੌਰ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਬਾਰੇ ਅਤੇ ਮੈਡਮ ਹਰਮਨਦੀਪ ਕੌਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ |
Ad Position 22
No active advertisement
ਪਿਛਲੀ ਖ਼ਬਰ ਯੂਨੀਰਾਈਜ਼ ਸਕੂਲ ਵਿਖੇ ਵੀਰ ਬਾਲ ਦਿਵਸ ਮੌਕੇ ਕਰਵਾਈ ਵਿਸ਼ੇਸ਼ ਪ੍ਰਾਰਥਨਾ ਸਭਾ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ 'ਚ ਸ਼ਹੀਦੀ ਦਿਵਸ ਮਨਾਇਆ
Ad Position 24