14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਿੰਡ ਚੌਂਕੀਮਾਨ ਵਿਖੇ ਕੀਰਤਨ ਦਰਬਾਰ ਭਲਕੇ

Ad Position 21
No active advertisement
ਅਜੀਤ ਡੈਸਕ 24-12-2025
ਚੌਂਕੀਮਾਨ, 23 ਦਸੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਭਗਤ ਰਵਿਦਾਸ ਜੀ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜਾਦਿਆ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸਹੀਦਾਂ ਦੀ ਸਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ 25 ਦਸੰਬਰ 2025 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਡਾ. ਹਰਜੀਤ ਸਿੰਘ ਚੌਂਕੀਮਾਨ (ਖ਼ਜ਼ਾਨਚੀ ਬੀ.ਕੇ.ਯੂ ਦੁਆਬਾ ਜ਼ਿਲ੍ਹਾ ਲੁਧਿਆਣਾ) ਨੇ ਦੱਸਿਆ ਕਿ ਕੀਰਤਨ ਦਰਬਾਰ ਵਿਚ ਭਾਈ ਰਵਿੰਦਰ ਸਿੰਘ ਪ੍ਰੀਤ ਢੋਲਣ ਵਾਲੇ ਸ਼ਾਮ 6 ਵਜੇ ਤੋਂ 8 ਵਜੇ ਤੱਕ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸਹੀਦਾਂ ਦੇ ਜੀਵਨ ਬਾਰੇ ਤੇ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਬਾਰੇ ਸੰਗਤਾਂ ਨੂੰ ਕਥਾ-ਕੀਰਤਨ ਰਾਹੀਂ ਜਾਣੂੰ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਦੀਆਂ ਵਿਦਿਆਰਥਣਾਂ ਨੈਤਿਕ ਸਿੱਖਿਆ ਇਮਤਿਹਾਨ 'ਚ ਮੋਹਰੀ ਬਣੀਆਂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਡੱਲਾ ਵਲੋਂ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ ਨਾਲ ਨਵੀਂ ਰਣਨੀਤੀ ਉਲੀਕਣ ਦੇ ਸੰਬੰਧ 'ਚ ਮੀਟਿੰਗ ਕੱਲ੍ਹ...
Ad Position 24