14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੁਤੰਤਰਤਾ ਸੰਗਰਾਮੀ ਸ: ਬੰਤ ਸਿੰਘ ਸਰਕਾਰੀ ਮਿਡਲ ਸਕੂਲ ਸੇਖੂਪੁਰਾ ਦੇ ਸਟਾਫ਼ ਨੂੰ ਦਾਨੀ ਪਰਿਵਾਰਾਂ ਨੇ ਭੇਟ ਕੀਤੀ ਨਕਦ ਰਾਸ਼ੀ

Ad Position 21
No active advertisement
ਅਜੀਤ ਡੈਸਕ 24-12-2025
ਚੌਂਕੀਮਾਨ, 23 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸੁਤੰਤਰਤਾ ਸੰਗਰਾਮੀ ਸ: ਬੰਤ ਸਿੰਘ ਸਰਕਾਰੀ ਮਿਡਲ ਸਕੂਲ ਸੇਖੂਪੁਰਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਾ: ਸੰਦੀਪ ਸਿੰਘ ਸੂਜਾਪੁਰ ਤੇ ਬੀਬੀ ਜਸਪ੍ਰੀਤ ਕੌਰ ਸੂਜਾਪੁਰ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਮਾ: ਸੰਦੀਪ ਸਿੰਘ ਸੂਜਾਪੁਰਾ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਸੇਖੂਪੁਰਾ ਦਾ ਨਾਮ 2014 ਵਿਚ ਸਰਕਾਰੀ ਨੀਤੀ ਤਹਿਤ ਬਦਲ ਕੇ ਸੁਤੰਤਰਤਾ ਸੰਗਰਾਮੀ ਸ: ਬੰਤ ਸਿੰਘ ਦੇ ਨਾਮ ਕਰ ਦਿੱਤਾ ਗਿਆ ਸੀ ਤੇ ਉਸ ਸਮੇਂ ਪਰਿਵਾਰ ਵਲੋਂ ਸਕੂਲ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਤੇ ਸ: ਬੰਤਾ ਸਿੰਘ ਦੀਆਂ ਦੋਹਤੀਆਂ ਜਸਪ੍ਰੀਤ ਕੌਰ ਸੂਜਾਪੁਰ ਤੇ ਸਰਬਜੀਤ ਕੌਰ ਤਲਵੰਡੀ ਮੱਲੀਆਂ ਵਲੋਂ 17 ਹਾਰ ਤੇ 15 ਹਜ਼ਾਰ ਰੁਪਏ ਸਕੂਲ ਨੂੰ ਦਿੱਤੇ ਗਏ ਸਨ ਤੇ ਅੱਗੇੇ ਤੋਂ ਹਰ ਸਾਲ 10-10 ਹਜ਼ਾਰ ਰੁਪਏ ਸਕੂਲ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤੇ ਅੱਜ ਆਪਣੇ ਕੀਤੇ ਵਾਅਦੇ ਅਨੁਸਾਰ ਸ: ਬੰਤਾ ਸਿੰਘ ਦੀਆਂ ਦੋਹਤੀਆਂ ਬੀਬੀ ਜਸਪ੍ਰੀਤ ਕੌਰ ਪਤਨੀ ਮਾਂ:ਸੰਦੀਪ ਸਿੰਘ ਸੂਜਾਪੁਰ ਅਤੇ ਬੀਬੀ ਸਰਬਜੀਤ ਕੌਰ ਪਤਨੀ ਸਰਬਜੀਤ ਸਿੰਘ ਤਲਵੰਡੀ ਮੱਲੀਆਂ ਵੱਲੋਂ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਤੇ ਹਰਬੰਸ ਸਿੰਘ ਫੌਜੀ ਦੀ ਹਾਜ਼ਰੀ ਵਿਚ ਸਕੂਲ ਸਟਾਫ਼ ਨੂੰ 20 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਭੇਟ ਗਈ | ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ਼ ਨੇ ਦੋਨੋਂ ਪਰਿਵਾਰਾਂ ਦਾ ਧੰਨਵਾਦ ਕੀਤਾ ਤੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਨੇ ਕਿਹਾ ਕਿ ਸਾਨੂੰ ਇਨ੍ਹਾਂ ਪਰਿਵਾਰਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਨੂੰ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ (ਐੱਮ) ਵਲੋਂ ਮੰਡੀ ਮੁੱਲਾਂਪੁਰ 'ਚ ਵਿਕਸਿਤ ਭਾਰਤ ਜੀ ਰਾਮ ਜੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਦੀਆਂ ਵਿਦਿਆਰਥਣਾਂ ਨੈਤਿਕ ਸਿੱਖਿਆ ਇਮਤਿਹਾਨ 'ਚ ਮੋਹਰੀ ਬਣੀਆਂ
Ad Position 24