14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੀ.ਪੀ.ਆਈ (ਐੱਮ) ਵਲੋਂ ਮੰਡੀ ਮੁੱਲਾਂਪੁਰ 'ਚ ਵਿਕਸਿਤ ਭਾਰਤ ਜੀ ਰਾਮ ਜੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-12-2025
ਮੁੱਲਾਂਪੁਰ-ਦਾਖਾ, 23 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਵਿਕਸਿਤ ਭਾਰਤ ਜੀ ਰਾਮ ਜੀ ਬਿੱਲ ਸੰਸਦ ਵਿਚ ਪਾਸ ਕਰ ਦੇਣ ਅਤੇ ਮਨਰੇਗਾ ਕਾਨੂੰਨ ਦਾ ਨਾਂਅ ਬਦਲੇ ਜਾਣ ਦੇ ਰੋਸ ਵਜੋਂ ਸੀ.ਪੀ.ਆਈ (ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਮੰਡੀ ਮੁੱਲਾਂਪੁਰ ਮੁੱਖ ਚੌਂਕ ਨੇੜੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਦੇਸ਼ ਦੇ ਸਮੁੱਚੇ ਗਰੀਬ ਲੋਕਾਂ ਨੂੰ ਅਤੇ ਪੇਂਡੂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲਾ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਮਨਰੇਗਾ ਖੱਬੇ ਪੱਖੀ ਪਾਰਟੀਆਂ ਦੇ ਸਹਿਯੋਗ ਨਾਲ ਕੇਂਦਰ ਵਿਚ ਯੂ.ਪੀ.ਏ ਸਰਕਾਰ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਲੋਕ ਸਭਾ ਵਿਚ ਪਾਸ ਕੀਤਾ ਗਿਆ ਸੀ, ਪਰ ਹੁਣ ਕੇਂਦਰ ਦੀ ਮੋਦੀ ਸਰਕਾਰ ਪੇਂਡੂ ਮਜ਼ਦੂਰਾਂ 'ਤੇ ਬਹੁਤ ਵੱਡਾ ਹਮਲਾ ਕੀਤਾ ਹੈ, ਜਿਸ ਦਾ ਸੀ.ਪੀ.ਆਈ (ਐੱਮ) ਹੋਰ ਖੱਬੀਆਂ ਪਾਰਟੀਆਂ ਨਾਲ ਰਲ ਕੇ ਡੱਟਵਾਂ ਵਿਰੋਧ ਕਰੇਗੀ | ਕਾਮਰੇਡ ਸੇਖੋਂ ਨੇ ਕਿਹਾ ਕਿ ਮਨਰੇਗਾ ਕਾਨੂੰਨ ਦਾ ਨਾਂਅ ਬਦਲਣਾ ਸਿਰਫ਼ ਓਹਲਾ ਹੈ, ਜਦ ਕਿ ਅਸਲ ਵਿਚ ਇਸ ਨਵੇਂ ਕਾਨੂੰਨ ਰਾਹੀਂ ਮਜ਼ਦੂਰਾਂ ਦੀ ਗਾਰੰਟੀਸ਼ੁਦਾ ਦਿਹਾੜੀ ਨੂੰ ਖ਼ਤਮ ਕੀਤੀ ਜਾਵੇਗੀ | ਉਨ੍ਹਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਮੋਦੀ ਸਰਕਾਰ ਦੇ ਇਸ ਮਜ਼ਦੂਰ ਵਿਰੋਧੀ ਫ਼ੈਸਲੇ ਨੂੰ ਵਾਪਿਸ ਲੈਣ ਲਈ ਸੰਘਰਸ਼ ਤੇਜ਼ ਕਰਨ ਲਈ ਤਿਆਰ ਰਹਿਣ | ਇਸ ਮੌਕੇ ਸਕੱਤਰੇਤ ਮੈਂਬਰ ਸਤਿਨਾਮ ਬੜੈਚ, ਰੂਪ ਬਸੰਤ ਸਿੰਘ ਬੜੈਚ, ਮੋਹਣ ਸਿੰਘ ਮੁੱਲਾਂਪੁਰ, ਬੱਗਾ ਸਿੰਘ ਮੁੱਲਾਂਪੁਰ, ਸੁਭਾਸ਼ ਚੰਦਰ ਗਰਗ ਹੋਰਨਾਂ ਵਲੋਂ ਵੀ ਸੰਬੋਧਨ ਹੁੰਦਿਆਂ ਵਿਕਸਿਤ ਭਾਰਤ ਜੀ ਰਾਮ ਜੀ ਕਾਨੂੰਨ ਦੀ ਨਿੰਦਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਇਯਾਲੀ ਦੀ ਅਗਵਾਈ ਹੇਠ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ <br/> ਅਗਲੀ ਖ਼ਬਰ ਸੁਤੰਤਰਤਾ ਸੰਗਰਾਮੀ ਸ: ਬੰਤ ਸਿੰਘ ਸਰਕਾਰੀ ਮਿਡਲ ਸਕੂਲ ਸੇਖੂਪੁਰਾ ਦੇ ਸਟਾਫ਼ ਨੂੰ ਦਾਨੀ ਪਰਿਵਾਰਾਂ ਨੇ ਭੇਟ ਕੀਤੀ ਨਕਦ...
Ad Position 24