ਸਿੱਧਵਾਂ ਬੇਟ, 24 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਜਿਸ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਪਾਠਕ੍ਰਮ ਸਬੰਧੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ | ਉਨ੍ਹਾਂ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਛੁੱਟੀਆਂ ਦਾ ਕੰਮ ਦਿੰਦੇ ਹੋਏ ਮਾਪਿਆਂ ਨੂੰ ਬੱਚਿਆਂ ਵੱਲ ਧਿਆਨ ਦੇਣ ਦੀ ਵੀ ਅਪੀਲ ਕੀਤੀ | ਇਸ ਮੌਕੇ ਸਕੂਲ ਮੁਖੀ ਮੈਡਮ ਕੰਚਨ ਰਾਣੀ ਨੇ ਆਖਿਆ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਮਿਹਨਤੀ ਅਧਿਆਪਕ ਵਰਗ ਦੀ ਸੁਚੱਜੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀ ਦਿਨੋਂ-ਦਿਨ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਦੇ ਹਰ ਖੇਤਰ ਵਿਚ ਮੱਲਾਂ ਮਾਰ ਰਹੇ ਹਨ ਅਤੇ ਉੁਨ੍ਹਾਂ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਪੜ੍ਹਾਈ, ਵਿਵਹਾਰ ਅਤੇ ਅਨੁਸ਼ਾਸ਼ਨ ਨਾਲ ਸਬੰਧਿਤ ਆਉਂਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕਰਨ ਦਾ ਭਰੋਸਾ ਦਿੱਤਾ |