13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਇੰਸ ਕਾਲਜ ਜਗਰਾਉਂ ਦੇ 15 ਵਿਦਿਆਰਥੀਆਂ ਨੂੰ ਸੋਨੀ ਸਕਾਲਰਸ਼ਿਪ ਦਿੱਤੀ

Ad Position 21
No active advertisement
ਅਜੀਤ ਡੈਸਕ 25-12-2025
ਜਗਰਾਉਂ, 24 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੇ 15 ਵਿਦਿਆਰਥੀਆਂ ਨੂੰ ਸੋਨੀ ਸਕਾਲਰਸ਼ਿਪ ਦਿੱਤੀ ਗਈ | ਕਾਲਜ ਦੇ ਐਲੂਮਨੀ ਐਸੋਸੀਏਸ਼ਨ ਦੇ ਮੈਂਬਰ ਐੱਨ.ਆਰ.ਆਈ. ਸ੍ਰੀ ਅਜੇ ਸੋਨੀ ਅਤੇ ਵਿਨੇ ਸੋਨੀ ਨੇ 15 ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚ ਚੁੱਕਿਆ ਤੇ ਨਾਲ ਹੀ ਕਿਹਾ ਕਿ ਜੇ ਇਹ ਵਿਦਿਆਰਥੀ ਸਾਲਾਨਾ ਪ੍ਰੀਖਿਆ ਵਿਚ ਵਧੀਆ ਅੰਕ ਪ੍ਰਾਪਤ ਕਰਨਗੇ ਤਾਂ ਉਨ੍ਹਾਂ ਦੀ ਪੂਰੀ ਡਿਗਰੀ ਦਾ ਖਰਚਾ ਵੀ ਉਨ੍ਹਾਂ ਵਲੋਂ ਹੀ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਨਿਰਵਿਘਨ ਪੂਰੀ ਕਰ ਸਕਣ | ਅਜੇ ਸੋਨੀ ਦੇ ਪਿਤਾ ਸ੍ਰੀ ਸੁਰਿੰਦਰ ਕੁਮਾਰ ਸੋਨੀ ਦੁਆਰਾ ਇਸ ਦੀ ਸ਼ੁਰੂਆਤ ਹੋਈ | ਇਸ ਮੌਕੇ ਕਾਲਜ ਡਾਇਰੈਕਟਰ ਪ੍ਰੋ. ਗੁਰਜਿੰਦਰ ਕੌਰ ਬਰਾੜ ਨੇ ਦੱਸਿਆ ਕਿ ਕਾਲਜ ਵਿਚ ਸੋਨੀ ਸਕਾਲਰਸ਼ਿਪ ਕਮੇਟੀ ਗਠਿਤ ਕੀਤੀ ਗਈ ਹੈ | ਇਹ ਕਮੇਟੀ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਦੀ ਚੋਣ ਕਰਦੀ ਹੈ ਅਤੇ ਅਜੇ ਸੋਨੀ ਅਤੇ ਵਿਨੇ ਸੋਨੀ ਇੰਗਲੈਂਡ ਵਾਸੀਆਂ ਵਲੋਂ ਕਾਲਜ ਦੇ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਲਈ ਵਿੱਤੀ ਸਹਾਇਤਾ ਪ੍ਰਦਾਨ ਦਿੱਤੀ ਜਾਂਦੀ ਹੈ | ਇਹ ਸਕਾਲਰਸ਼ਿਪ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਹੈ ਜਿੰਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਸਕੀਮ ਦੇ ਅਧੀਨ ਕੋਈ ਵੀ ਸਕਾਲਰਸ਼ਿਪ ਨਹੀਂ ਮਿਲਦੀ | ਡਾਇਰੈਕਟਰ ਮੈਡਮ ਨੇ ਦੱਸਿਆ ਕਿ 245000/- ਰੁਪਏ ਦੀ ਰਕਮ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਿੱਤੀ ਗਈ ਹੈ | ਇਸ ਮੌਕੇ ਡਾ: ਸਰਬਦੀਪ ਕੌਰ ਸਿੱਧੂ, ਪ੍ਰੋ: ਸੁਮਿਤ ਸੋਨੀ, ਸੁਰਿੰਦਰ ਸ਼ਰਮਾ, ਮੈਡਮ ਵੀਰਪਾਲ ਕੌਰ, ਪ੍ਰੋ: ਸਰਬਜੋਤ ਬੇਦੀ, ਡਾ: ਕਰਮਦੀਪ ਕੌਰ, ਪ੍ਰੋ: ਅਮੀਤ ਰਾਣਾ, ਪ੍ਰੋ: ਪਰਮਿੰਦਰ ਸਿੰਘ, ਪ੍ਰੋ: ਭੁਪਿੰਦਰ ਕੌਰ, ਪ੍ਰੋ: ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਖਾਸ ਗੱਲਬਾਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24