13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਹੋਵੇਗਾ-ਵਿਧਾਇਕ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 25-12-2025
ਲੋਹਟਬੱਦੀ, 24 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਸੇਵਾ ਕੇਂਦਰਾਂ ਰਾਹੀਂ ਸਰਕਾਰ ਤੁਹਾਡੇ ਦੁਆਰ ਸੁਵਿਧਾ, ਹਰ ਘਰ ਨੂੰ 600 ਯੂਨਿਟ ਬਿਜਲੀ ਮੁਆਫ਼ੀ ਨੇ ਜਿੱਥੇ ਹਰ ਆਮ ਅਤੇ ਖਾਸ ਲੋਕਾਂ ਨੂੰ ਵੱਡੇ ਆਰਥਿਕ ਬੋਝ ਤੋਂ ਬਚਾਇਆ ਹੋਇਆ ਹੈ ਉੱਥੇ ਹੁਣ ਸੂਬੇ ਅੰਦਰ ਹਰ ਵਰਗ ਦੇ ਲੋਕ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਵੱਡਾ ਲਾਭ ਲੈਣਗੇ | ਇਹ ਵਿਚਾਰ ਠੇਕੇਦਾਰ ਹਾਕਮ ਸਿੰਘ ਹਲਕਾ ਵਿਧਾਇਕ ਰਾਏਕੋਟ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾਂ ਹੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਅਤੇ ਨਾਲ ਹੀ 10 ਲੱਖ ਰੁਪਏ ਤੱਕ ਮੁਫ਼ਤ ਰੂਪ 'ਚ ਇਲਾਜ ਕਰਾਉਣ ਦੀ ਸਹੂਲਤ ਦੇ ਕੇ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਨਾਲ ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ ਨੋਡਲ ਕੋਆਰਡੀਨੇਟਰ ਸਿੱਖਿਆ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਦੇ ਝੰਡੇ ਹੇਠ ਵੱਡੀਆਂ ਗ੍ਰਾਂਟਾਂ ਜਾਰੀ ਕਰਕੇ ਆਮ ਘਰ ਦੇ ਬੱਚਿਆਂ ਦਾ ਵਿੱਦਿਅਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ ਰਤਨ ਦੀ ਪੰਜਾਬ ਪੱਧਰ 'ਤੇ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਕੈਨੇਡਾ ਨਿਵਾਸੀ ਨੱਤ ਪਰਿਵਾਰ ਵਲੋਂ ਵਿਦਿਆਰਥੀਆਂ ਦੇ ਟਰੈਕ ਸੂਟਾਂ ਲਈ 51 ਹਜ਼ਾਰ ਦੀ ਮਦਦ
Ad Position 24