ਰਾਏਕੋਟ, 24 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਰਾਏਕੋਟ ਵਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅੱਧੀ ਦਰਜਨ ਸਕੂਲਾਂ ਦੇ ਬੱਚਿਆਂ ਨੂੰ ਸਰਦੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਗਰਮ ਜਰਸੀਆਂ ਭੇਜੀਆਂ ਗਈਆਂ | ਇਸ ਮੌਕੇ ਰੋਟਰੀ ਕਲੱਬ ਦੇ ਜ਼ਿਲ੍ਹਾ ਚੇਅਰਮੈਨ ਅਤਰ ਸਿੰਘ ਚੱਢਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਨਾਲ ਰਾਬਤਾ ਕਾਇਮ ਕੀਤਾ ਗਿਆ ਸੀ, ਜਿੰਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਰਮਦਾਸ ਇਲਾਕੇ ਵਿਚਲੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅੱਤ ਦੀ ਪੈ ਰਹੀ ਸਰਦੀ ਤੋਂ ਬਚਾਉਣ ਲਈ ਗਰਮ ਜਰਸੀਆਂ ਦੇਣ ਦੇ ਗੱਲ ਆਖੀ ਗਈ ਸੀ | ਜਿਸ ਤਹਿਤ ਅੱਜ ਰੋਟਰੀ ਕਲੱਬ ਰਾਏਕੋਟ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਸਦਕਾ ਅੱਧੀ ਦਰਜਨ ਸਕੂਲਾਂ ਦੇ ਬੱਚਿਆਂ ਲਈ ਗਰਮ ਜਰਸੀਆਂ ਭੇਜੀਆਂ ਗਈਆਂ ਹਨ | ਇਸ ਮੌਕੇ ਤਲਵਿੰਦਰ ਸਿੰਘ ਜੱਸਲ, ਨਰੈਣ ਦੱਤ ਕੌਸ਼ਿਕ, ਸਾਬਕਾ ਮੈਨੇਜਰ ਸੰਤਰਾਮ ਸਿੰਘ ਆਦਿ ਹਾਜ਼ਰ ਸਨ |