14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਗਰ ਕੌਂਸਲ 'ਚ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 25-12-2025
ਜਗਰਾਉਂ, 24 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਹਰਜੀਤ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਿਊਾਸੀਪਲ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਸਬੰਧੀ ਨਗਰ ਕੌਂਸਲ ਜਗਰਾਉਂ ਦੇ ਕਾਰਜਕਾਰੀ ਅਤੇ ਸੈਨਟਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ, 2016 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਨਿਯੰਤਰਣ ਅਧੀਨ ਬਾਗਬਾਨੀ ਕਰਮਚਾਰੀਆਂ, ਸੁਪਰਵਾਈਜ਼ਰਾਂ, ਸੈਨੇਟਰੀ ਇੰਸਪੈਕਟਰਾਂ ਅਤੇ ਸਫ਼ਾਈ ਕਰਮਚਾਰੀਆਂ ਸਮੇਤ ਸਾਰੇ ਸਬੰਧਤ ਸਟਾਫ਼ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਨਗਰ ਕੌਂਸਲ ਜਗਰਾਉਂ ਤਹਿਸੀਲ,ਜਗਰਾਊਾ ਵਿਖੇ ਐੱਮ.ਐੱਸ.ਡਬਲਿਯੂ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੈਸ਼ਨ ਦਾ ਸੰਚਾਲਨ ਇੰਜੀਨੀਅਰ ਸਿਮਰਪ੍ਰੀਤ ਸਿੰਘ ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਤੇ ਹੋਰ ਅਧਿਕਾਰੀਆਂ ਦੁਆਰਾ ਕੀਤਾ ਗਿਆ | ਇਸ ਕੈਂਪ ਵਿਚ ਸ਼੍ਰੀਮਤੀ ਗੁਰਸ਼ਗਨ ਕੌਰ ਫੈਲੋ ਪੀ.ਪੀ.ਸੀ.ਬੀ. ਵਲੋਂ ਵੀ ਹਾਜ਼ਰੀ ਲਗਵਾਈ ਗਈ | ਨਗਰ ਕੌਂਸਲ ਜਗਰਾਉਂ ਦੇ ਕੁੱਲ 90 ਕਰਮਚਾਰੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ | ਸਫ਼ਾਈ ਸੇਵਕਾਂ ਅਤੇ ਸੈਨੇਟਰੀ ਇੰਸਪੈਕਟਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਕੂੜਾ ਪ੍ਰਬੰਧਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਕੂੜੇ ਨੂੰ ਖੁੱਲ੍ਹੇ ਵਿਚ ਸੁੱਟਣ ਅਤੇ ਸਾੜਨ ਤੋਂ ਪੂਰੀ ਤਰ੍ਹਾਂ ਬਚਣ ਅਤੇ ਪ੍ਰਭਾਵਸ਼ਾਲੀ ਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੂੜੇ ਨੂੰ ਵੱਖ ਕਰਨ, ਇਕੱਠਾ ਕਰਨ ਅਤੇ ਨਿਪਟਾਰੇ ਦੀਆਂ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਅਸ਼ੋਕ ਕੋਛੜ ਏ.ਐੱਮੀ, ਨਿਰਮਲਜੀਤ ਜੇ.ਈ., ਦਵਿੰਦਰ ਸਿੰਘ ਜੂਨੀਅਰ ਸਹਾਇਕ, ਹਰੀਸ਼ ਕੁਮਾਰ ਕਲਰਕ, ਮੈਡਮ ਨਵਜੀਤ ਕੌਰ ਕਲਰਕ, ਗਗਨਦੀਪ ਖੁਲੱਰ ਕਲਰਕ, ਅਰੁਣ ਕੁਮਾਰ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਹਰਦੀਪ ਸਿੰਘ ਢੋਲਣ, ਜਗਮੋਹਨ ਸਿੰਘ ਕਲਰਕ, ਗਗਨਦੀਪ ਸਿੰਘ ਧੀਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮੱਲਾਂਵਾਲਾ 'ਚ ਕਰੋੜਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ
Ad Position 24