17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੁੱਜਰਵਾਲ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 26-12-2025
ਜੋਧਾਂ, 25 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਗੁੱਜਰਵਾਲ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ¢ ਜਾਣਕਾਰੀ ਦਿੰਦਿਆਂ ਜਥੇਦਾਰ ਜਗਰੂਪ ਸਿੰਘ ਅਤੇ ਬੂਟਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ, ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਬੱਚਿਆਂ ਦੇ ਗੁਰਬਾਣੀ ਕੰਠ ਅਤੇ ਸਿੱਖ ਇਤਿਹਾਸ ਸਬੰਧੀ ਮੁਕਾਬਲੇ ਕਰਵਾਏ ਗਏ¢ ਉਨ੍ਹਾਂ ਦੱਸਿਆ ਕਿ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਨਕਦ ਇਨਾਮ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕਾਮਰੇਡ ਤਰਸੇਮ ਜੋਧਾ ਸਾਬਕਾ ਵਿਧਾਇਕ ਨੇ ਬੋਲਦਿਆਂ ਕਿਹਾ ਕਿ ਸਾਨੂੰ ਆਪਣੇ ਸ਼ਹੀਦ ਸੂਰਮਿਆਂ ਦੇ ਦਿਨ-ਦਿਹਾੜੇ ਮਨਾਉਣ ਦੇ ਨਾਲ-ਨਾਲ ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੀ ਭਲਾਈ ਲਈ ਉਪਰਾਲੇ ਕਰਨ ਦੀ ਵੀ ਲੋੜ ਹੈ ¢ ਇਸ ਮੌਕੇ ਪ੍ਰਧਾਨ ਪ੍ਰੇਮ ਸਿੰਘ ਭੰਗੂ, ਸਮਾਜ ਸੇਵੀ ਹਰਨੇਕ ਸਿੰਘ ਗਰੇਵਾਲ, ਸਰਪੰਚ ਹਰਦੀਪ ਸਿੰਘ ਗਰੇਵਾਲ, ਜਗਦੇਵ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਗਰੇਵਾਲ, ਬੂਟਾ ਸਿੰਘ ਧਾਲੀਵਾਲ, ਬਾਬਾ ਖ਼ੁਸ਼ਕਿਸਮਤ ਸਿੰਘ, ਅੰਮਿ੍ਤਪਾਲ ਸਿੰਘ ਖੰਡੂਰ, ਪ੍ਰਚਾਰਕ ਭਾਈ ਅਰਜਨ ਸਿੰਘ, ਸੈਕਟਰੀ ਜਗਰੂਪ ਸਿੰਘ, ਮੈਨੇਜਰ ਜਗਦੀਸ਼ ਸਿੰਘ, ਸਤਨਾਮ ਸਿੰਘ, ਪ੍ਰਦੀਪ ਭਨੋਟ, ਰਣਧੀਰ ਸਿੰਘ ਧਾਲੀਵਾਲ, ਭਾਈ ਗੁਰਜੀਤ ਸਿੰਘ, ਸੰਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਡੀ.ਐੱਫ. ਸਰਕਲ ਜਗਰਾਉਂ ਨੇ 7ਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦਾ ਜਥੇਬੰਦੀ ਵਲੋਂ ਡਟਵਾਂ ਵਿਰੋਧ ਜਾਰੀ ਰਹੇਗਾ-ਭੈਰੋਮੁੰਨਾਂ/ਗੌਂਸਪੁਰ
Ad Position 24